''ਆਪ'' ਆਗੂਆਂ ਨੇ ਕਿਸਾਨਾਂ ਦੇ ਹੱਕ ''ਚ ਡੀ. ਸੀ. ਨੂੰ ਦਿੱਤਾ ਮੰਗ-ਪੱਤਰ

10/17/2017 4:26:59 PM

ਮੋਗਾ (ਸੰਦੀਪ)- ਪਿਛਲੇ ਦਿਨੀਂ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ 'ਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਦੇ ਹੁਕਮ ਦਿੱਤੇ ਸਨ। ਇਨ੍ਹਾਂ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਜ਼ਿਲਾ ਪ੍ਰਸ਼ਾਸਨ ਨੂੰ ਦਿੱਤੀ ਗਈ ਹੈ, ਜਿਸ ਕਰ ਕੇ ਭਾਰਤੀ ਕਿਸਾਨ ਯੂਨੀਅਨ ਨੇ ਵੀ ਸਰਕਾਰ ਦੇ ਇਨ੍ਹਾਂ ਹੁਕਮਾਂ ਵਿਰੁੱਧ ਕਿਸਾਨਾਂ ਦੇ ਹੱਕ 'ਚ ਸਟੈਂਡ ਲੈਂਦਿਆਂ ਸੰਘਰਸ਼ ਸ਼ੁਰੂ ਕਰ ਦਿੱਤਾ ਹੈ, ਉੱਥੇ ਹੀ 'ਆਪ' ਆਗੂਆਂ ਨੇ ਵੀ ਕਿਸਾਨਾਂ ਦੇ ਹੱਕ 'ਚ ਸਟੈਂਡ ਲੈਂਦਿਆਂ ਉਨ੍ਹਾਂ ਨੂੰ ਇਸ ਮਾਮਲੇ 'ਚ ਰਾਹਤ ਦੇਣ ਜਾਂ ਫਿਰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।  ਇਸ ਸਬੰਧੀ 'ਆਪ' ਦੇ ਜਨਰਲ ਸਕੱਤਰ ਪੰਜਾਬ ਅਜੇ ਸ਼ਰਮਾ ਦੀ ਅਗਵਾਈ 'ਚ ਪਾਰਟੀ ਦੇ ਅਹੁਦੇਦਾਰਾਂ ਦੇ ਇਕ ਪ੍ਰਤੀਨਿਧੀ ਮੰਡਲ ਨੇ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੂੰ ਮੰਗ-ਪੱਤਰ ਦਿੱਤਾ। 'ਆਪ' ਦੇ ਅਜੇ ਸ਼ਰਮਾ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਨੂੰ ਅਧੂਰਾ ਨਹੀਂ ਬਲਕਿ ਪੂਰੀ ਤਰ੍ਹਾਂ ਨਾਲ ਲਾਗੂ ਕਰ ਕੇ ਕਿਸਾਨਾਂ ਨੂੰ ਖੇਤਾਂ 'ਚ ਪਰਾਲੀ ਖਤਮ ਕਰਨ ਲਈ ਮਸ਼ੀਨਰੀ ਵੀ ਦਿੱਤੀ ਜਾਵੇ। 
ਇਸ ਸਮੇਂ ਦਲਜੀਤ ਸਿੰਘ ਸਦਰਪੁਰਾ ਧਰਮਕੋਟ, ਅਵਤਾਰ ਬੰਟੀ, ਅਮਿਤ ਪੁਰੀ ਤੋਂ ਇਲਾਵਾ ਪਾਰਟੀ ਦੇ ਆਗੂ ਮੌਜੂਦ ਸਨ। 
 


Related News