ਕਤਲ ਦਾ ਲੋੜੀਂਦਾ ਦੋਸ਼ੀ ਗ੍ਰਿਫਤਾਰ

09/21/2017 6:57:57 AM

ਬਟਾਲਾ, (ਬੇਰੀ)- ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਵੱਲੋਂ ਕਤਲ ਕੇਸ ਦੇ ਲੋੜੀਂਦੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਏ. ਐੱਸ. ਆਈ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਥਾਣੇ 'ਚ ਦਰਜ ਮੁਕੱਦਮਾ ਨੰ. 88 ਮਿਤੀ 16 ਸਤੰਬਰ, 2017 ਧਾਰਾ 302 ਆਈ. ਪੀ. ਸੀ. ਤਹਿਤ ਲੋੜੀਂਦੇ ਕਥਿਤ ਦੋਸ਼ੀ ਪਵਿੱਤਰ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਜੋੜੀਆਂ ਖੁਰਦ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਤੋਂ ਹੀ ਗ੍ਰਿਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ।


Related News