ਸੜਕ ਹਾਦਸੇ ''ਚ ਮੋਟਰਸਾਈਕਲ ਚਾਲਕ ਦੀ ਮੌਤ

10/19/2017 1:09:57 AM

ਜ਼ੀਰਾ(ਗੁਰਮੇਲ)—ਪਿੰਡ ਮਰਖਾਈ ਰੋਡ 'ਤੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਰ ਕੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ।ਸਿਵਲ ਹਸਪਤਾਲ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਇਕ ਨੌਜਵਾਨ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਿਸ ਨੂੰ ਪਿੰਡ ਮਰਖਾਈ ਦੇ ਨਜ਼ਦੀਕ ਇਕ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਦੀਪ ਸਿੰਘ (35) ਪੁੱਤਰ ਜੁਗਰਾਜ ਸਿੰਘ ਵਾਸੀ ਪਿੰਡ ਵਰਨਾਲਾ ਵਜੋਂ ਹੋਈ ਹੈ, ਜੋ ਆਪਣੇ ਸਹੁਰੇ ਪਿੰਡ ਛੂਛਕ ਤੋਂ ਆਪਣੇ ਘਰ ਵਰਨਾਲਾ ਜਾ ਰਿਹਾ ਸੀ। ਮ੍ਰਿਤਕ ਸ਼ਰਾਬ ਦੀ ਫੈਕਟਰੀ 'ਚ ਕੰਮ ਕਰਦਾ ਸੀ ਤੇ ਉਸ ਦੀਆਂ ਤਿੰਨ ਬੇਟੀਆਂ ਹਨ।


Related News