ਪੇਂਡੂ ਮਜ਼ਦੂਰ ਯੂਨੀਅਨ ਨੇ ਕੈਪਟਨ ਦਾ ਪੁਤਲਾ ਸਾੜਿਆ

06/23/2017 7:01:18 AM

ਸੁਲਤਾਨਪੁਰ ਲੋਧੀ, (ਸੋਢੀ)- ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਅੱਜ ਤਲਵੰਡੀ ਚੌਕ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਤੇ ਸੂਬਾ ਸਰਕਾਰ ਖਿਲਾਫ ਜਮ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਸਮੇਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਬਲਵਿੰਦਰ ਸਿੰਘ ਭੁੱਲਰ ਤੇ ਜ਼ਿਲਾ ਜਨਰਲ ਸਕੱਤਰ ਨਿਰਮਲ ਸਿੰਘ ਸ਼ੇਰਪੁਰ ਸੱਧਾ ਦੀ ਅਗਵਾਈ 'ਚ ਮਜ਼ਦੂਰ ਆਗੂ ਤੇ ਵਰਕਰ ਸ਼ਾਮਲ ਹੋਏ। ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ, ਕਿਉਂਕਿ ਵਿਧਾਨ ਸਭਾ 'ਚ ਪੇਸ਼ ਕੀਤੇ ਗਏ ਬਜਟ 'ਚ 5 ਏਕੜ ਤਕ ਜ਼ਮੀਨ ਵਾਲੇ ਕਿਸਾਨਾਂ ਦੇ ਹੀ ਕਰਜ਼ੇ ਮੁਆਫ ਕਰਨ ਦਾ ਐਲਾਨ ਕੀਤਾ ਹੈ ਤੇ ਮਜ਼ਦੂਰਾਂ ਦੇ ਕਰਜ਼ਿਆਂ ਬਾਰੇ ਕੋਈ ਗੱਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਰੀ ਗਿਣਤੀ 'ਚ ਦਲਿਤਾਂ ਤੇ ਮਜ਼ਦੂਰਾਂ ਨੇ ਕਾਂਗਰਸ ਪਾਰਟੀ ਨੂੰ ਵੋਟਾਂ ਪਾ ਕੇ ਸਰਕਾਰ ਬਣਾਈ ਪਰ ਹੁਣ ਕੈਪਟਨ ਸਰਕਾਰ ਨੇ ਮਜ਼ਦੂਰਾਂ ਤੋਂ ਮੂੰਹ ਫੇਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਰੋਜ਼ ਹੀ ਕਿਸਾਨ ਤੇ ਮਜ਼ਦੂਰ ਖੁਦਕੁਸ਼ੀਆਂ ਕਰ ਰਹੇ ਹਨ ਤੇ ਗਰੀਬ ਪਰਿਵਾਰਾਂ ਵੱਲ ਕੋਈ ਸਰਕਾਰ ਧਿਆਨ ਨਹੀਂ ਦੇ ਰਹੀ। ਉਨ੍ਹਾਂ ਮਜ਼ਦੂਰਾਂ ਨੂੰ ਰਿਹਾਇਸ਼ੀ ਪਲਾਟ ਵੀ ਦੇਣ ਦੀ ਮੰਗ ਕੀਤੀ ਤੇ ਸਾਰੇ ਕਿਸਾਨਾਂ ਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ 'ਚ ਕੁਲਵਿੰਦਰ ਸਿੰਘ ਨਸੀਰੇਵਾਲ, ਸੁੱਚਾ ਸਿੰਘ ਨਸੀਰੇਵਾਲ, ਗੁਰਦੀਪ ਸਿੰਘ ਨਬੀਪੁਰ, ਬਲਵੀਰ ਕੌਰ ਮੁਹੱਬਲੀਪੁਰ, ਦੀਪੋ, ਪਰਮਜੀਤ ਸਿੰਘ ਰਾਮਪੁਰ ਜਗੀਰ, ਮੰਗਲ ਸਿੰਘ ਗਾਜੀਪੁਰ, ਬਲਕਾਰ ਸਿੰਘ ਗਾਜੀਪੁਰ, ਨਿਰਮਲ ਸਿੰਘ, ਬਲਵਿੰਦਰ ਸਿੰਘ ਤੇ ਸਾਧੂ ਸਿੰਘ ਆਦਿ ਹੋਰਨਾਂ ਸ਼ਿਰਕਤ ਕੀਤੀ।


Related News