ਅਕਾਲੀ ਦਲ ਵਲੋਂ ਕੈਪਟਨ ਸਰਕਾਰ ਦੇ ਪਾਕਿਸਤਾਨ ਨੂੰ ਬਿਜਲੀ ਨਿਰਯਾਤ ਦੇ ਫੈਸਲੇ ਦੀ ਸ਼ਲਾਘਾ

Tuesday, April 18, 2017 9:38 AM
ਅਕਾਲੀ ਦਲ ਵਲੋਂ ਕੈਪਟਨ ਸਰਕਾਰ ਦੇ ਪਾਕਿਸਤਾਨ ਨੂੰ ਬਿਜਲੀ ਨਿਰਯਾਤ ਦੇ ਫੈਸਲੇ ਦੀ ਸ਼ਲਾਘਾ

ਚੰਡੀਗੜ੍ਹ, (ਬਿਊਰੋ) - ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪਾਕਿਸਤਾਨ ਨੂੰ ਬਿਜਲੀ ਨਿਰਯਾਤ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਅਕਾਲੀ-ਭਾਜਪਾ ਸਰਕਾਰ ਦੁਆਰਾ ਆਪਣੇ ਕਾਰਜਕਾਲ ਦੌਰਾਨ ਬਿਜਲੀ ਸੈਕਟਰ ''ਚ ਕੀਤਾ ਗਿਆ ਕੰਮ ਸੂਬੇ ਅੰਦਰ ਵੱਡੀ ਪੱਧਰ ''ਤੇ ਨਿਵੇਸ਼ ਨੂੰ ਉਤਸ਼ਾਹਿਤ ਕਰੇਗਾ ।
ਇਸ ਬਾਰੇ ਇਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰਾਂ ਸੁਖਦੇਵ ਸਿੰਘ ਢੀਂਡਸਾ ਅਤੇ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਕਾਂਗਰਸ ਨੂੰ ਇਹ ਗੱਲ ਜਾਣ ਲੈਣੀ ਚਾਹੀਦੀ ਹੈ ਕਿ ਪਾਕਿਸਤਾਨ ਨੂੰ ਬਿਜਲੀ ਨਿਰਯਾਤ ਕਰਨ ਦਾ ਫੈਸਲਾ ਅਕਾਲੀ-ਭਾਜਪਾ ਸਰਕਾਰ ਦੁਆਰਾ ਲਿਆ ਗਿਆ ਸੀ ਅਤੇ ਇਸ ਬਾਰੇ ਗਠਜੋੜ ਸਰਕਾਰ ਨੇ ਕੇਂਦਰ ਸਰਕਾਰ ਤੱਕ ਵੀ ਪਹੁੰਚ ਕਰ ਲਈ ਸੀ। ਉਨ੍ਹਾਂ ਕਿਹਾ ਕਿ ਨਵੀਂ
ਸੂਬਾ ਸਰਕਾਰ ਜਿਵੇਂ ਕਿ ਉਹ ਜਤਾ ਰਹੀ ਹੈ ਨੂੰ ਇਸ ਮੁੱਦੇ ਉਤੇ ਕੇਂਦਰ ਕੋਲ ਦੁਬਾਰਾ ਪਹੁੰਚ ਕਰਨ ਦੀ ਲੋੜ ਨਹੀਂ ਹੈ। ਜੇ ਕੁੱਝ ਕਰਨ ਦੀ ਲੋੜ ਹੈ ਤਾਂ ਇਹ ਕਿ ਇਸ ਮੁੱਦੇ ਉਤੇ ਕੇਂਦਰ ਨਾਲ ਗੱਲਬਾਤ ਨੂੰ ਜਾਰੀ ਰੱਖਦੇ ਹੋਏ ਇਸ ਨੂੰ ਕਿਸੇ ਤਣ-ਪੱਤਣ ਲਾਵੇ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!