ਸੰਤ ਰਾਮ ਰਹੀਮ ਨੇ ਇਸ ਵਾਰ ਅਦਾਲਤ ਦੀ ਅਣਗਹਿਲੀ ਕੀਤੀ ਤਾਂ.... ਕਾਨੂੰਨ ਤੋਂ ਵੱਡਾ ਕੋਈ ਨਹੀਂ-ਡੀ.ਜੀ.ਪੀ

08/22/2017 8:18:01 AM

ਹਿਸਾਰ — ਪੰਚਕੂਲਾ ਦੇ ਡੇਰਾ ਸੱਚਾ ਸੌਦਾ ਦੇ ਸੰਤ ਬਾਬਾ ਰਾਮ ਰਹੀਮ 'ਤੇ 25 ਅਗਸਤ ਨੂੰ ਸੀ.ਬੀ.ਆਈ. ਅਦਾਲਤ ਵਲੋਂ ਆਉਣ ਵਾਲੇ ਫੈਸਲੇ ਨੂੰ ਲੈ ਕੇ ਪ੍ਰਸ਼ਾਸਨ ਕੋਈ ਵੀ ਕਸਰ ਨਹੀਂ ਛੱਡ ਰਿਹਾ। ਇਸ ਲਈ ਲੋਕਾਂ ਦੀ ਸੁਰੱਖਿਆ ਲਈ ਸਾਰੇ ਉੱਚਿਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਾਜ਼ੁਕ ਇਲਾਕਿਆਂ 'ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ 17 ਅਗਸਤ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ 'ਚ ਡੇਰਾ ਸੱਚਾ ਸੌਦਾ ਮੁੱਖੀ ਰਾਮ ਰਹੀਮ ਦੇ ਖਿਲਾਫ ਚਲ ਰਹੇ ਸਾਧਵੀ ਯੌਨ-ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਹੋਈ। ਇਸ 'ਤੇ ਸਿਹਤ ਦਾ ਹਵਾਲਾ ਦਿੰਦੇ ਹੋਏ ਸੰਤ ਰਾਮ ਰਹੀਮ ਅਦਾਲਤ ਪੇਸ਼ ਨਹੀਂ ਹੋਏ ਸਨ। ਹੁਣ ਇਸ ਤੋਂ ਬਾਅਦ ਅਦਾਲਤ ਵਲੋਂ 25 ਅਗਸਤ ਨੂੰ ਉਨ੍ਹਾਂ ਨੂੰ ਵਿਅਕਤੀਗਤ ਰੂਪ 'ਚ ਪੇਸ਼ ਹੋਣ ਦੇ ਆਦੇਸ਼ ਹਨ। ਇਸ ਤੋਂ ਪਹਿਲਾਂ ਵੀ ਡੇਰਾ ਮੁੱਖੀ 2 ਵਾਰ ਅਦਾਲਤ ਦੇ ਆਦੇਸ਼ਾਂ ਦੀ ਅਣਗਹਿਲੀ ਕਰ ਚੁੱਕੇ ਹਨ। ਇਸ ਮਾਮਲੇ 'ਚ ਡੀ.ਜੀ.ਪੀ. ਸੰਧੂ ਨੇ ਕਿਹਾ ਹੈ ਕਿ ਜੇਕਰ 25 ਅਗਸਤ ਨੂੰ ਡੇਰਾ ਮੁੱਖੀ ਅਦਾਲਤ 'ਚ ਪੇਸ਼ ਨਹੀਂ ਹੁੰਦੇ ਤਾਂ ਵੀ ਆਦਲਤ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਦੇ ਨਾਲ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਨੂੰਨ ਤੋਂ ਵੱਡਾ ਕੋਈ ਨਹੀਂ।


Related News