ਸਰਬੱਤ ਖਾਲਸਾ ਵਲੋਂ ਥਾਪੇ ਗਏ ਜਥੇਦਾਰ ਧਿਆਨ ਸਿੰਘ ਮੰਡ ਕਰਨਗੇ ਸਪੀਕਰ ਖਿਲਾਫ ਕਾਰਵਾਈ (ਵੀਡੀਓ)

06/25/2017 2:12:23 PM

ਮੋਗਾ : ਪੰਜਾਬ ਵਿਧਾਨ ਸਭਾ 'ਚ ਸਿੱਖ ਵਿਧਾਇਕ ਦੀ ਪੱਗ ਦੀ ਹੋਈ ਬੇਕਦਰੀ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ 'ਚ ਜਿੱਥੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਸ਼ਿਕਾਇਤ ਕੀਤੀ ਹੈ, ਉਥੇ ਹੀ ਸਰਬੱਤ ਖਾਲਸਾ ਦੌਰਾਨ ਥਾਪੇ ਗਏ ਸ੍ਰੀ ਅਕਾਲ ਤਖਤ ਸਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਵੀ ਮਾਮਲੇ 'ਚ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਹੈ। ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਇਸ ਲਈ ਸਪੀਕਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਜਥੇਦਾਰ ਧਿਆਨ ਸਿੰਘ ਮੰਡ ਮੋਗਾ ਵਿਖੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤਹਿਤ ਗ੍ਰੰਥੀ ਸਿੰਘਾਂ ਨਾਲ ਮੀਟਿੰਗ ਕਰਨ ਪਹੁੰਚੇ ਹੋਏ ਸਨ। ਦੱਸ ਦਈਏ ਕਿ ਮੁਤਵਾਜ਼ੀ ਜਥੇਦਾਰਾਂ ਵਲੋਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ 'ਚ ਸੁਧਾਰ ਲਈ 22 ਜੂਨ ਨੂੰ ਫਿਰੋਜ਼ਪੁਰ ਤੋਂ ਵਿਸ਼ੇਸ਼ ਲਹਿਰ ਚਲਾਈ ਗਈ ਹੈ।


Related News