ਹੁਸ਼ਿਆਰਪੁਰ ''ਚ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, 5 ਬੱਚਿਆਂ ਦੀ ਹਾਲਤ ਗੰਭੀਰ

Monday, July 17, 2017 12:12 PM
ਹੁਸ਼ਿਆਰਪੁਰ ''ਚ ਸਕੂਲੀ ਬੱਸ ਹਾਦਸੇ ਦਾ ਸ਼ਿਕਾਰ, 5 ਬੱਚਿਆਂ ਦੀ ਹਾਲਤ ਗੰਭੀਰ

ਹੁਸ਼ਿਆਰਪੁਰ (ਸਮੀਰ) : ਹੁਸ਼ਿਆਰਪੁਰ ਦੇ ਕਸਬਾ ਮੁਕੇਰੀਆਂ 'ਚ ਸਕੂਲੀ ਬੱਸ ਪਾਈਪਾਂ ਨਾਲ ਭਰੇ ਟਰੱਕ ਨਾਲ ਟਕਰਾਈ। ਇਸ ਹਾਦਸੇ ਵਿਚ 15 ਦੇ ਕਰੀਬ ਵਿਦਿਆਰਥੀ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 5 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਦਸ਼ਮੇਸ਼ ਪਬਲਿਕ ਸਕੂਲ ਦੀ ਬੱਸ ਪੀਰ ਦਾ ਡੇਰਾ ਕੋਲ ਖੜ੍ਹੇ ਪਾਈਪਾਂ ਨਾਲ ਭਰੇ ਵਿਚ ਟਰੱਕ ਨਾਲ ਜਾ ਟਕਰਾਈ। ਇਸ ਹਾਦਸੇ ਵਿਚ ਬੱਸ ਦੇ ਚਾਲਕ ਸਮੇਤ 15 ਬੱਚੇ ਜ਼ਖਮੀ ਹੋ ਗਏ ਜਿਨ੍ਹਾਂ 'ਚੋਂ 5 ਦੀ ਹਾਲਤ ਗੰਭੀਰ ਹੈ।
ਹਾਦਸੇ ਤੋਂ ਬਾਅਦ ਨੇੜਲੇ ਲੋਕਾਂ ਵਲੋਂ ਬੱਚਿਆਂ ਨੂੰ ਇਲਾਜ ਲਈ ਮੁਕੇਰੀਆਂ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਹਾਦਸੇ ਦਾ ਕਾਰਨ ਤੇਜ਼ ਬਾਰਿਸ਼ ਦੱਸਿਆ ਜਾ ਰਿਹਾ ਹੈ ਜਿਸ ਦੇ ਚੱਲਦੇ ਬੱਸ ਟਰੱਕ ਦੇ ਪਿੱਛੇ ਜਾ ਟਕਰਾਈ। ਫਿਲਹਾਲ ਪੁਲਸ ਵਲੋਂ ਘਟਨਾ ਸਥਾਨ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।