ਪਾਵਰਕਾਮ ਪੈਨਸ਼ਨਰਾਂ ਵੱਲੋਂ ਰੋਸ ਰੈਲੀ ਕਰ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ

12/11/2017 2:26:09 AM

ਦਸੂਹਾ, (ਸੰਜੇ ਰੰਜਨ)- ਪਾਵਰਕਾਮ ਦੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਹਰੀ ਗੋਪਾਲ ਦੀ ਪ੍ਰਧਾਨਗੀ ਹੇਠ ਬਾਬਾ ਬਰਫਾਨੀ ਸੇਵਾ ਸੰਮਤੀ ਲੰਗਰ ਹਾਲ 'ਚ ਹੋਈ। ਮੀਟਿੰਗ 'ਚ ਹਾਜ਼ਰ ਪੈਨਸ਼ਨਰਾਂ ਨੇ ਸਰਬ-ਸੰਮਤੀ ਨਾਲ ਮਤਾ ਪਾਸ ਕਰ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੀ ਨਿੰਦਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਨੂੰ ਪੈਨਸ਼ਨਾਂ ਠੀਕ ਸਮੇਂ 'ਤੇ ਨਹੀਂ ਮਿਲ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਰੋਸ ਮਾਰਚ ਕੱਢ ਕੇ ਪਾਵਰਕਾਮ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਮਹਿੰਦਰ ਸਿੰਘ, ਸੰਤੋਸ਼ ਕੁਮਾਰ ਅਤੇ ਹਰੀ ਗੋਪਾਲ ਨੇ ਆਪਣੇ ਸੰਬੋਧਨ 'ਚ ਸਾਰੇ ਪੈਨਸ਼ਨਰਾਂ ਨੂੰ ਇਕਮੁੱਠ ਹੋ ਕੇ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕੀਤੀ। 
ਇਸ ਮੌਕੇ ਰਜਿੰਦਰ ਕੁਮਾਰ, ਚਿੰਤ ਕੁਮਾਰ, ਗੁਰਦੀਪ ਸਿੰਘ, ਜਰਨੈਲ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਸੁਖਪਾਲ ਸਿੰਘ, ਗੁਰਨਾਮ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ। 


Related News