ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ

08/17/2017 1:40:00 AM

ਨਵਾਂਸ਼ਹਿਰ,(ਤ੍ਰਿਪਾਠੀ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੀ ਜ਼ਿਲਾ ਇਕਾਈ ਨੇ ਅੱਜ ਮੁੱਖ ਡਾਕਘਰ ਦੇ ਬਾਹਰ 7ਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂਆਂ ਜੋਗਾ ਸਿੰਘ ਮਹਾਲੋ, ਪ੍ਰੇਮਲਾਲ ਬਹਿਲੂਰ ਕਲਾਂ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 7ਵਾਂ ਪੇ ਕਮਿਸ਼ਨ ਲਾਗੂ ਕਰ ਦਿੱਤੇ ਜਾਣ ਦੇ ਬਾਵਜੂਦ ਗ੍ਰਾਮੀਣ ਡਾਕ ਸੇਵਕਾਂ ਨੂੰ ਇਸ ਦਾ ਲਾਭ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਦੇਸ਼ ਦੇ ਗ੍ਰਾਮੀਣ ਡਾਕ ਸੇਵਕਾਂ 'ਚ ਸਰਕਾਰ ਖਿਲਾਫ ਰੋਸ ਹੈ। ਉਨ੍ਹਾਂ ਕਿਹਾ ਕਿ ਅੱਜ ਕੇਂਦਰੀ ਯੂਨੀਅਨ ਦੇ ਸੱਦੇ 'ਤੇ ਦੇਸ਼ 'ਚ ਸ਼ੁਰੂ ਹੋਈ ਅਣਮਿੱਥੇ ਸਮੇਂ ਦੀ ਹੜਤਾਲ ਤਹਿਤ ਨਵਾਂਸ਼ਹਿਰ ਸਬ-ਡਵੀਜ਼ਨ ਦੇ ਡਾਕ ਸੇਵਕ ਮੁੱਖ ਡਾਕਘਰ ਨਵਾਂਸ਼ਹਿਰ ਦੇ ਬਾਹਰ ਧਰਨਾ ਦੇ ਰਹੇ ਹਨ।
ਧਰਨੇ ਨੂੰ ਸੰਬੋਧਨ ਕਰਦੇ ਹੋਏ ਦਲਜੀਤ ਕੌਰ, ਰਜਿੰਦਰ ਕੌਰ, ਹਰਦੀਪ ਸਿੰਘ ਤੇ ਜਸਵੀਰ ਸਿੰਘ ਨੇ ਕਿਹਾ ਕਿ ਜੇ ਗ੍ਰਾਮੀਣ ਡਾਕ ਸੇਵਕਾਂ ਨੂੰ 7ਵੇਂ ਪੇ ਕਮਿਸ਼ਨ ਦੇ ਘੇਰੇ 'ਚ ਜਲਦ ਲਿਆ ਕੇ ਲਾਭ ਨਾ ਦਿੱਤੇ ਗਏ ਤਾਂ ਯੂਨੀਅਨ ਸਰਕਾਰ ਖਿਲਾਫ ਸੰਘਰਸ਼ ਨੂੰ ਤਿੱਖਾ ਕਰਨ ਲਈ ਮਜਬੂਰ ਹੋਵੇਗੀ। ਇਸ ਮੌਕੇ ਸੁਖਵਿੰਦਰ ਸਿੰਘ ਬਹਾਰਾ, ਜੰਗ ਬਹਾਦਰ ਸਿੰਘ, ਜਸਵਿੰਦਰ, ਰਮੇਸ਼, ਬਲਦੀਪ, ਹੈਪੀ, ਸਰਬਜੀਤ ਆਦਿ ਹਾਜ਼ਰ ਸਨ।


Related News