ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ''ਚ ਸਿੱਖ ਅਤੇ ਮੁਸਲਿਮ ਭਾਈਚਾਰੇ ਦਾ ਸਾਂਝਾ ਰੋਸ ਪ੍ਰਦਰਸ਼ਨ

09/25/2016 3:51:24 PM

ਜਲੰਧਰ (ਸੋਨੂੰ) : ਜਲੰਧਰ ਦੇ ਬਸਤੀ ਬਾਵਾ ਖੇਲ ਦੀ ਸ਼ੇਰ ਸਿੰਘ ਕਲੋਨੀ ਦੀ ਨਹਿਰ ''ਚ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਦੇ ਮਾਮਲੇ ਵਿਚ ਐਤਵਾਰ ਨੂੰ ਸਿੱਖ ਸੰਗਤਾਂ ਵਲੋਂ ਜਲੰਧਰ ਦੇ ਕਪੂਰਥਲਾ ਚੌਕ ''ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀ ਸਿੱਖ ਸੰਗਤਾਂ ਦੇ ਰੋਸ ਪ੍ਰਦਰਸ਼ਨ ਵਿਚ ਹਿੱਸਾ ਲਿਆ ਅਤੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਜਲੰਧਰ ਦੀ ਬਸਤੀ ਬਾਵਾ ਖੇਲ ਦੀ ਸ਼ੇਰ ਸਿੰਘ ਕਲੋਨੀ ਦੀ ਨਹਿਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਖਿਲਰੇ ਮਿਲੇ ਸਨ। ਇਸ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਧਰਨੇ ''ਤੇ ਬੈਠੀਆਂ ਸੰਗਤਾਂ ਵਲੋਂ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਸਿੱਖ ਸੰਗਤ ਦਾ ਕਹਿਣਾ ਹੈ ਕਿ ਜਦੋਂ ਤਕ ਦੋਸ਼ੀ ਗ੍ਰਿਫਤਾਰ ਨਹੀਂ ਹੋ ਜਾਂਦੇ ਉਦੋਂ ਤਕ ਇਹ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।


Gurminder Singh

Content Editor

Related News