ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ''ਚ ਆਤਿਸ਼ਬਾਜ਼ੀ ਤੇ ਦੀਪਮਾਲਾ ਨਾਲ ਬੱਝਿਆ ਅਲੌਕਿਕ ਨਜ਼ਾਰਾ

10/20/2017 11:11:45 AM

ਅੰਮ੍ਰਿਤਸਰ (ਸੁਮਿਤ ਖੰਨਾ) — ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਪਵਿੱਤਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਦੂਰ-ਦੂਰ ਤੋਂ ਆਏ ਸ਼ਰਧਾਲੂਆਂ ਨੇ ਇਸ ਪਵਿੱਤਰ ਦਿਹਾੜੇ 'ਤੇ ਲੰਮੀਆਂ ਲਾਈਨਾਂ 'ਚ ਖੜੇ ਹੋ ਕੇ ਗੁਰੂ ਘਰ 'ਚ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਗੁਰੂ ਘਰ ਤੋਂ ਆਸ਼ੀਰਵਾਦ ਲੈ ਕੇ ਖੁਸ਼ੀਆਂ ਪ੍ਰਾਪਤ ਕੀਤੀਆਂ।

PunjabKesari

ਇਸ ਦੇ ਨਾਲ ਹੀ ਸ੍ਰੀ ਦਰਬਾਰ ਸਾਹਿਬ 'ਚ ਦੀਪਮਾਲਾ ਕੀਤੀ ਗਈ ਤੇ ਸ਼ਾਮ ਦੇ ਸਮੇਂ ਰਹਿਰਾਸ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖੂਬਸੂਰਤ ਆਤਿਸ਼ਬਾਜ਼ੀ ਚਲਾਈ ਗਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੇ ਚਾਰੋਂ ਪਾਸੇ ਸ਼ਰਧਾਲੂਆਂ ਵਲੋਂ ਦੀਪਮਾਲਾ ਕੀਤੀ ਗਈ। ਇਸ ਮੌਕੇ ਸ਼ਰਧਾਲੂਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਇਸ ਅਲੌਕਿਕ ਦ੍ਰਿਸ਼ ਨੂੰ ਦੇਖ ਕੇ ਆਪਣੇ ਆਪ ਨੂੰ ਖੂਸ਼ਨਸੀਬ ਮੰਨਦੇ ਹਨ। ਸ੍ਰੀ ਹਰਿਮੰਦਰ ਸਾਹਿਬ ਦੀ ਦੇ ਇਸ ਅਲੌਕਿਕ ਨਜ਼ਾਰੇ ਨੂੰ ਦੇਖਣ ਦੇਸ਼ਾਂ-ਵਿਦੇਸ਼ਾਂ ਤੋਂ ਸ਼ਰਧਾਲੂ ਇਥੇ ਪਹੁੰਚਦੇ ਹਨ। ਰਾਤ ਦੇ ਸਮੇਂ ਸਵਰਣ ਮੰਦਰ ਦੇ ਉਪਰ ਪਟਾਕਿਆਂ ਦੀ ਦਸਤਕ ਇਕ ਅਨੌਖਾ ਨਜ਼ਾਰਾ ਪੇਸ਼ ਕਰ ਰਹੀ ਸੀ। ਸ੍ਰੀ ਹਰਿਮੰਦਰ ਸਾਹਿਬ 'ਚ ਮੌਜੂਦ ਹਰ ਵਿਅਕਤੀ ਗੁਰੂ ਘਰ ਦੇ ਅਲੌਕਿਕ ਨਜ਼ਾਰਿਆਂ ਨੂੰ ਦੇਖ ਕੇ ਤੇ ਗੁਰੂ ਕੋਲੋਂ ਖੁਸ਼ੀਆਂ ਪ੍ਰਾਪਤ ਕਰਕੇ ਖੁਦ ਨੂੰ ਖੁਸ਼ਨਸੀਬ ਦੱਸ ਰਿਹਾ ਸੀ।

PunjabKesari


Related News