ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ

Friday, October 13, 2017 6:18 AM
ਚੋਰੀ ਕੀਤੇ ਮੋਟਰਸਾਈਕਲ ਸਮੇਤ ਕਾਬੂ

ਮੇਹਟੀਆਣਾ, (ਸੰਜੀਵ)- ਥਾਣਾ ਮੇਹਟੀਆਣਾ ਦੀ ਪੁਲਸ ਵੱਲੋਂ ਇਕ ਮੋਟਰਸਾਈਕਲ ਚੋਰ ਨੂੰ ਗ੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਨੀਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਏ. ਐੱਸ. ਆਈ. ਮੋਹਣ ਲਾਲ ਨੇ ਪੁਲਸ ਪਾਰਟੀ ਸਮੇਤ ਪਿੰਡ ਅੱਤੋਵਾਲ ਵਿਖੇ ਨਾਕਾ ਲਾਇਆ ਹੋਇਆ ਸੀ। ਰਾਤ 7 ਵਜੇ ਹੁਸ਼ਿਆਰਪੁਰ ਵਾਲੀ ਸਾਈਡ ਤੋਂ ਬਿਨਾਂ ਨੰਬਰੀ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨ ਆ ਰਹੇ ਸਨ ਜਿਨ੍ਹਾਂ ਨੇ ਪੁਲਸ ਦਾ ਨਾਕਾ ਦੇਖ ਕੇ ਮੋਟਰਸਾਈਕਲ ਭਜਾਉਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਹਰਕਤ 'ਚ ਆਉਂਦਿਆਂ ਚਾਲਕ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਪਰ ਪਿੱਛੇ ਬੈਠਾ ਉਸ ਦਾ ਸਾਥੀ ਭੱਜਣ 'ਚ ਸਫ਼ਲ ਹੋ ਗਿਆ। ਚਾਲਕ ਪਾਸੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਹ ਮੋਟਰਸਾਈਕਲ ਚੋਰੀ ਕੀਤਾ ਹੋਇਆ ਹੈ। 
ਏ. ਐੱਸ. ਆਈ. ਮੋਹਣ ਲਾਲ ਨੇ ਦੋਸ਼ੀ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਦੇ ਸਾਥੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗ੍ਰਿਫ਼ਤਾਰ ਦੋਸ਼ੀ ਦੀ ਪਛਾਣ ਸੰਦੀਪ ਸਿੰਘ ਕੰਨੀ ਪੁੱਤਰ ਪ੍ਰੀਤਮ ਸਿੰਘ ਵਾਸੀ ਮੋਹਕਮਗੜ੍ਹ ਟਾਂਡਾ ਤੇ ਫ਼ਰਾਰ ਦੋਸ਼ੀ ਲਖਵਿੰਦਰ ਸਿੰਘ ਲੱਖਾ ਪੁੱਤਰ ਚਾਨਣ ਰਾਮ ਵਾਸੀ ਨੰਗਲ ਜਮਾਲ ਟਾਂਡਾ ਵਜੋਂ ਹੋਈ ਹੈ।