ਵਿਦਿਆਰਥੀਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

08/18/2017 1:27:26 AM

ਅਮਰਗੜ੍ਹ,  (ਜੋਸ਼ੀ)—  ਸਰਕਾਰੀ ਕਾਲਜ ਅਮਰਗੜ੍ਹ ਦੇ ਵਿਦਿਆਰਥੀਆਂ ਨੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਨਰਿੰਦਰ ਸਿੰਘ ਬੁਰਜ ਦੀ ਅਗਵਾਈ ਵਿਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਕਾਲਜ ਦੇ ਗੇਟ ਬਾਹਰ ਮੇਨ ਰੋਡ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਪ੍ਰਧਾਨ ਨਰਿੰਦਰ ਸਿੰਘ ਬੁਰਜ ਨੇ ਕਿਹਾ ਕਿ ਕਾਲਜ ਪਿੰ੍ਰਸੀਪਲ, ਐੱਸ.ਡੀ.ਐੱਮ. ਮਾਲੇਰਕੋਟਲਾ ਅਤੇ ਹੋਰ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ ਹਨ ਪਰ ਵਿਦਿਆਰਥੀਆਂ ਦੀ ਕੋਈ ਸੁਣਵਾਈ ਨਹੀਂ ਹੋਈ, ਜਿਸ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। 
ਇਸ ਮੌਕੇ ਨਰਿੰਦਰ ਸਿੰਘ ਬੁਰਜ, ਜਸਵੀਰ ਕੌਰ, ਜਸਵਿੰਦਰ ਕੌਰ, ਸੁਨੀਤਾ, ਪੁਨੀਤ, ਮਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਸੁਖਵਿੰਦਰ ਸਿੰਘ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਗੁਰਪਾਲ ਸਿੰਘ ਅਤੇ ਹਰਪ੍ਰੀਤ ਕੌਰ ਵੀ ਹਾਜ਼ਰ ਸਨ।


Related News