ਆਰਥਿਕ ਤੰਗੀ ਕਾਰਨ ਨੌਜਵਾਨ ਕਿਸਾਨ ਨੇ ਕੀਤੀ ਆਤਮਹੱਤਿਆ

06/25/2017 4:31:56 AM

ਸਰਦੂਲਗੜ੍ਹ(ਚੋਪੜਾ)-ਆਰਥਿਕ ਤੰਗੀ ਕਾਰਨ ਨੌਜਵਾਨ ਕਿਸਾਨ ਨਿਰਮਲ ਸਿੰਘ (23) ਪੁੱਤਰ ਨਾਜਰ ਸਿੰਘ ਵਾਸੀ ਪਿੰਡ ਬੀਰੇਵਾਲਾ ਜੱਟਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ।ਮ੍ਰਿਤਕ ਦੇ ਮਾਮਾ ਸ਼ਿੰਗਾਰਾ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਨਿਰਮਲ ਖੇਤੀਬਾੜੀ ਕਰਦਾ ਸੀ। ਉਸ ਦੇ ਪਿਤਾ ਨਾਜਰ ਸਿੰਘ ਦਾ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ ਅਤੇ ਉਹ ਦੋ ਭੈਣਾਂ ਦਾ ਇਕੱਲਾ ਭਰਾ ਸੀ। ਪਿਛਲੇ ਸਾਲਾਂ ਤੋਂ ਘੱਟ ਫਸਲ ਹੋਣ ਕਰਕੇ ਉਸ ਦੇ ਸਿਰ ਉੱਪਰ ਕਾਫੀ ਕਰਜ਼ਾ ਚੜ੍ਹ ਗਿਆ ਸੀ, ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਆਤਮਹੱਤਿਆ ਕਰ ਲਈ। ਇਸ ਸਬੰਧੀ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਪੁਲਸ ਥਾਣਾ ਜੌੜਕੀਆਂ ਨੇ 174 ਦੀ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


Related News