ਪਤੀ ਦੇ ਨਾਜਾਇਜ਼ ਸੰਬੰਧਾਂ ਕਾਰਨ ਦਿੱਤੀ ਜਾਨ

06/27/2017 4:06:37 AM

ਸੁਨਾਮ(ਬਾਂਸਲ)— ਪਿੰਡ ਤੂਰਬੰਨਜਾਰਾ ਦੀ ਇਕ ਵਿਆਹੁਤਾ ਦੀ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਮੌਤ ਹੋ ਗਈ। ਲਾਸ਼ ਦਾ ਸਿਵਲ ਹਸਪਤਾਲ 'ਚ ਪੋਸਟਮਾਰਟਮ ਕਰਵਾਇਆ ਗਿਆ। ਮ੍ਰਿਤਕਾ ਦੇ ਭਰਾ ਦਰਸ਼ਨ ਸਿੰਘ ਅਤੇ ਭਰਜਾਈ ਚਰਨਜੀਤ ਕੌਰ ਨੇ ਦੱਸਿਆ ਕਿ ਉਸ ਦੀ ਭੈਣ ਸਿਮਰਨਜੀਤ ਕੌਰ (45) ਦੇ ਪਤੀ ਬਲਵਿੰਦਰ ਸਿੰਘ ਦੇ ਇਕ ਔਰਤ ਨਾਲ ਨਾਜਾਇਜ਼ ਸੰਬੰਧ ਸਨ, ਜਿਸ ਕਾਰਨ ਉਹ ਪਿਛਲੇ 5 ਸਾਲਾਂ ਤੋਂ ਦੁਖੀ ਸੀ। ਜਿਸ ਕਾਰਨ ਉਸਨੇ ਜ਼ਹਿਰੀਲੀ ਚੀਜ਼ ਖਾ ਲਈ ਤੇ ਉਸਦੀ ਮੌਤ ਹੋ ਗਈ। ਮ੍ਰਿਤਕਾ ਦਾ ਇਕ 24 ਸਾਲ ਦੀ ਲੜਕਾ ਹੈ।  ਮੌਕੇ 'ਤੇ ਪੁੱਜੇ ਥਾਣਾ ਮੁਖੀ ਨੇ ਕਿਹਾ ਕਿ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਮ੍ਰਿਤਕਾ ਦੇ ਪਤੀ 'ਤੇ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


Related News