ਉਜੜਿਆ ਇਕ ਹੋਰ ਪਰਿਵਾਰ, ਬੈਂਕ ਤੇ ਆੜਤੀਏ ਤੋਂ ਦੁਖੀ ਕਿਸਾਨ ਨੇ ਕੀਤੀ ਖੁਦਕੁਸ਼ੀ

12/11/2017 3:35:28 PM

ਧੂਰੀ (ਸ਼ਰਮਾ) : ਬੀਤੇ ਦਿਨੀਂ ਧੂਰੀ ਨਜ਼ਦੀਕ ਪੈਂਦੇ ਪਿੰਡ ਰੁਲਦੂ ਸਿੰਘ ਵਾਲੇ ਦੇ ਕਿਸਾਨ ਗੁਰਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਭਾਰੀ ਕਰਜ਼ੇ ਦੇ ਬੋਝ ਕਾਰਨ ਆਤਮਹੱਤਿਆ ਕਰ ਲਈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਸਾਨ ਗੁਰਮੀਤ ਸਿੰਘ (30) ਖੇਤੀਬਾੜੀ ਦਾ ਕੰਮ ਕਰਦਾ ਸੀ ਅਤੇ ਉਸ ਕੋਲ ਬਹੁਤ ਘੱਟ ਜ਼ਮੀਨ ਹੋਣ ਕਾਰਨ ਉਸ ਨੇ ਬੈਂਕ ਅਤੇ ਆੜਤੀਆਂ ਤੋਂ ਕਰਜ਼ਾ ਲੈ ਕੇ ਆਪਣਾ ਕੰਮ ਚਲਾਉਂਦਾ ਰਿਹਾ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਸਿਰ ਆੜਤੀਆਂ ਅਤੇ ਬੈਂਕ ਦਾ ਲਗਭਗ 5 ਲੱਖ ਰੁਪਏ ਦਾ ਕਰਜ਼ਾ ਸੀ। ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ।
ਬੀਤੇ ਦਿਨੀਂ ਉਸ ਨੇ ਆਪਣੇ ਖੇਤ 'ਚ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮਹੱਤਿਆ ਕਰ ਲਈ। ਜਿਸ ਸਬੰਧੀ ਉਸ ਦੀ ਪਤਨੀ ਸਤਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ 174 ਦੀ ਕਾਰਵਾਈ ਕਰਕੇ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News