ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਐਲਾਨ, ਇੰਨ੍ਹਾਂ ਦਿੱਗਜਾਂ ਨੂੰ ਕੀਤਾ ਸ਼ਾਮਲ

05/30/2017 7:39:41 PM

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦਾ ਪੁਨਰਗਠਨ ਕਰਦੇ ਹੋਏ ਮੰਗਲਵਾਰ ਨੂੰ ਨਵੀਂ ਕੋਰ ਕਮੇਟੀ ਦਾ ਐਲਾਨ ਕੀਤਾ। ਸੁਖਬੀਰ ਵਲੋਂ ਐਲਾਨੀ ਗਈ ਕੋਰ ਕਮੇਟੀ ਵਿਚ ਪਹਿਲਾਂ ਤੋਂ ਮੌਜੂਦ ਸਾਰੇ ਮੈਂਬਰਾਂ ਸਮੇਤ ਚਾਰ ਨਵੇਂ ਮੈਂਬਰ ਵੀ ਸ਼ਾਮਲ ਕੀਤੇ ਗਏ ਹਨ। ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਵਾਂਗ ਹੀ ਪਾਰਟੀ ਦੀ ਕੋਰ ਕਮੇਟੀ ਦੀ ਸਰਪ੍ਰਸਤੀ ਕਰਦੇ ਰਹਿਣਗੇ।
ਇਸ ਕਮੇਟੀ ਵਿਚ ਜਿਨ੍ਹਾਂ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਜਥੇਦਾਰ ਤੋਤਾ ਸਿੰਘ, ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਲੰਗਾਹ, ਜਥੇਦਾਰ ਅਜੀਤ ਸਿੰਘ ਕੋਹਾੜ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਸੇਵਾ ਸਿੰਘ ਸੇਖਵਾਂ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਗੁਲਜਾਰ ਸਿੰਘ ਰਾਣੀਕੇ, ਹਰੀ ਸਿੰਘ ਜ਼ੀਰਾ, ਅਵਤਾਰ ਸਿੰਘ ਹਿੱਤ, ਬਿਕਰਮ ਸਿੰਘ ਮਜੀਠੀਆ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ ਅਤੇ ਬਲਦੇਵ ਸਿੰਘ ਮਾਨ ਦੇ ਨਾਮ ਸ਼ਾਮਲ ਹਨ।
ਨਵੀਂ ਬਣੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ 3 ਜੁਨ ਨੂੰ ਜਲੰਧਰ ਵਿਖੇ ਬਾਅਦ ਦੁਪਿਹਰ 3 ਵਜੇ ਹੋਵੇਗੀ। ਜਿਸ ਵਿਚ ਮੌਜੁਦਾ ਰਾਜਨੀਤਕ ਸਥਿਤੀ ''ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।


Gurminder Singh

Content Editor

Related News