ਪੰਜਾਬ ਦੇ ਲੋਕਾਂ ਲਈ ਚੰਗੀ ਖਬਰ, ਅਗਲੇ ਹਫਤੇ ਮਿਲੇਗੀ ਗਰਮੀ ਤੋਂ ਰਾਹਤ!

06/26/2017 7:21:40 PM

ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਤੇਜ਼ ਤਪਸ਼ ਭਰੀ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਸਮੇਤ ਹੋਰ ਸੂਬਿਆਂ ਦੇ ਲੋਕਾਂ ਲਈ ਚੰਗੀ ਖਬਰ ਹੈ। ਪੰਜਾਬ ਸਮੇਤ ਉਤਰ ਪੱਛਮੀ ਭਾਰਤ 'ਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 48 ਘੰਟੇ ਵਿਚ ਪੂਰਬੀ ਯੂ. ਪੀ. ਅਤੇ 4-5 ਦਿਨਾਂ ਵਿਚ ਦਿੱਲੀ ਅਤੇ ਪੰਜਾਬ ਸਮੇਤ ਚੰਡੀਗੜ੍ਹ, ਹਰਿਆਣਾ, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿਚ ਮਾਨਸੂਨ ਪਹੁੰਚਣ ਦੀ ਸੰਭਾਵਨਾ ਹੈ। ਇਸ ਨਾਲ ਤਪਮਾਨ 'ਚ ਅਗਲੇ ਪੰਜ ਦਿਨਾਂ ਦੌਰਾਨ ਗਿਰਾਵਟ ਆਉਣੀ ਸੰਭਵ ਹੈ।
ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਘੱਟ ਦਬਾਅ ਕਾਰਨ ਮਾਨਸੂਨ ਅਜੇ ਉਤਰ ਪੱਛਮੀ ਬੰਗਾਲ ਦੀ ਖਾੜੀ 'ਚ ਰੁਕਿਆ ਹੈ ਅਤੇ ਅਗਲੇ 4-5 ਦਰਮਿਆਨ ਇਹ ਪੰਜਾਬ ਸਮੇਤ ਹੋਰ ਸੂਬਿਆਂ ਵਿਚ ਦਸਤਕ ਦੇ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।


Related News