ਇਸ ਵਾਰ ਬਾਦਲ ਪੱਕੇ ਜੇਲ ਜਾਣਗੇ : ਜਾਖੜ

06/26/2017 7:14:06 PM

ਪਟਿਆਲਾ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਹੈ ਕਿ ਸਰਕਾਰ 'ਚ ਭ੍ਰਿਸ਼ਟਾਚਾਰ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਸਬੂਤਾਂ ਦੇ ਆਧਾਰ 'ਤੇ ਇਸ ਵਾਰ ਪੱਕੇ ਜੇਲ ਜਾਣਗੇ। ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਚੁਟਕੀ ਲੈਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ੇਗੀ।
ਤੁਹਾਨੂੰ ਦਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਦੌਰਾਨ ਬਾਦਲ ਪਰਿਵਾਰ 'ਤੇ ਕਮਾਈ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੇ ਆਧਾਰ 'ਤੇ ਬਾਦਲਾਂ ਨੂੰ ਜੇਲ 'ਚ ਬੰਦ ਕਰ ਦਿੱਤਾ ਗਿਆ ਸੀ।


Related News