ਜਾਖੜ ਦਾ ਬਿਆਨ, ਭਾਜਪਾ ਨੇ ਕੱਢਿਆ ਲੋਕਾਂ ਦਾ ''ਦੀਵਾਲਾ''

10/18/2017 11:48:08 AM

ਨਵੀਂ ਦਿੱਲੀ\ਚੰਡੀਗੜ੍ਹ (ਕਮਲ ਕੁਮਾਰ) : ਗੁਰਦਾਸਪੁਰ ਜ਼ਿਮਨੀ ਚੋਣ 'ਚ ਜਿੱਤ ਹਾਸਲ ਕਰਨ ਤੋਂ ਬਾਅਦ ਸੁਨੀਲ ਜਾਖੜ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਪਹੁੰਚੇ। ਜਿੱਥੇ ਉਨ੍ਹਾਂ ਕਿਹਾ ਕਿ ਆਮ ਲੋਕ ਪਹਿਲਾਂ ਨੋਟਬੰਦੀ ਅਤੇ ਫਿਰ ਜੀ.ਐੱਸ.ਟੀ. ਦੀ ਮਾਰ ਝੱਲ ਰਹੇ ਹਨ, ਉਥੇ ਹੀ ਦੀਵਾਲੀ ਦੇ ਤਿਉਹਾਰ 'ਤੇ ਭਾਜਪਾ ਨੇ ਲੋਕਾਂ ਦਾ ਦੀਵਾਲਾ ਕੱਢਿਆ ਹੋਇਆ ਹੈ, ਜਿਸ ਕਾਰਨ ਲੋਕ ਭਾਜਪਾ ਤੋਂ ਨਿਰਾਸ਼ ਨੇ ।
ਗੌਰਤਲਬ ਹੈ ਕਿ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਨੇ ਗੁਰਦਾਸਪੁਰ ਦੀ ਜ਼ਿਮਨੀ ਚੋਣ 1,93,219 ਵੋਟਾਂ ਦੇ ਫਰਕ ਨਾਲ ਜਿੱਤੀ ਸੀ ਅਤੇ ਜਾਖੜ ਨੂੰ 4,99,751 ਵੋਟਾਂ ਨਾਲ ਪਈਆਂ ਸਨ।  


Related News