ਪ੍ਰਧਾਨ ਮੰਤਰੀ ਨੇ ਗੁਜਰਾਤ ''ਚ ਜੀ. ਐੱਸ. ਟੀ. ਤੇ ਨੋਟਬੰਦੀ ਦਾ ਜ਼ਿਕਰ ਕਿਉਂ ਨਹੀਂ ਕੀਤਾ : ਜਾਖੜ

12/12/2017 6:13:47 AM

ਜਲੰਧਰ(ਧਵਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਵਪਾਰੀਆਂ ਦੇ ਮਸਲਿਆਂ ਨੂੰ ਲੈ ਕੇ ਭਾਜਪਾ 'ਤੇ ਸਿਆਸੀ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ 'ਚ ਚੱਲ ਰਹੀ ਚੋਣ ਮੁਹਿੰਮ ਦੌਰਾਨ ਜੀ. ਐੱਸ. ਟੀ. ਤੇ ਨੋਟਬੰਦੀ ਦਾ ਜ਼ਿਕਰ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਜਾਣ-ਬੁੱਝ ਕੇ ਜਨਤਾ ਨੂੰ ਡਰਾਉਣ ਦੇ ਉਦੇਸ਼ ਨਾਲ ਆਪਣਾ ਸਿਆਸੀ ਪ੍ਰਚਾਰ ਕਾਂਗਰਸ ਤੇ ਪਾਕਿਸਤਾਨ ਤਕ ਸੀਮਤ ਰੱਖਣ ਦੀਆਂ ਕੋਸ਼ਿਸ਼ਾਂ 'ਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਤੇ ਮੋਦੀ ਨੂੰ ਪਤਾ ਹੈ ਕਿ ਜੀ. ਐੱਸ. ਟੀ. ਤੇ ਨੋਟਬੰਦੀ ਕਾਰਨ ਆਮ ਜਨਤਾ ਤੇ ਵਪਾਰੀ ਵਰਗ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ, ਇਸ ਲਈ ਉਹ ਆਪਣੀ ਚੋਣ ਮੁਹਿੰਮ ਦੌਰਾਨ ਜੀ. ਐੱਸ. ਟੀ. ਦਾ ਜ਼ਿਕਰ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਪਤਾ ਹੈ ਕਿ ਜੇਕਰ ਉਹ ਵਪਾਰੀਆਂ ਦੇ ਮਸਲੇ 'ਤੇ ਬੋਲਣਗੇ ਤਾਂ ਉਨ੍ਹਾਂ ਦੀ ਪੋਲ ਖੁੱਲ੍ਹ ਜਾਵੇਗੀ। ਉਨ੍ਹਾਂ ਕਿਹਾ ਕਿ ਜੀ. ਐੱਸ. ਟੀ. ਨੂੰ ਲੈ ਕੇ ਮਸਲੇ ਹੁਣ ਤਕ ਹੱਲ ਨਹੀਂ ਹੋਏ ਹਨ। ਕੇਂਦਰ ਸਰਕਾਰ ਜੀ. ਐੱਸ. ਟੀ. ਦਾ ਸੂਬਿਆਂ ਨੂੰ ਬਣਦਾ ਹਿੱਸਾ ਦੇਣ 'ਚ ਦੇਰੀ ਕਰ ਰਹੀ ਹੈ। ਸੂਬਾ ਸਰਕਾਰਾਂ ਦੇ ਸਾਹਮਣੇ ਜਾਣ-ਬੁਝ ਕੇ ਆਰਥਿਕ ਮੁਸ਼ਕਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪ੍ਰਧਾਨ ਮੰਤਰੀ ਜੀ. ਐੱਸ. ਟੀ. ਵਰਗੇ ਮੁੱਦਿਆਂ ਤੋਂ ਦੌੜਨ ਦੀ ਜਿੰਨੀ ਮਰਜ਼ੀ ਕੋਸ਼ਿਸ਼ ਕਰ ਲਵੇ ਪਰ ਇਸ ਦਾ ਅਸਰ ਗੁਜਰਾਤ ਚੋਣਾਂ 'ਚ ਦੇਖਣ ਨੂੰ ਜ਼ਰੂਰ ਮਿਲੇਗਾ ਕਿਉਂਕਿ ਵਪਾਰੀ, ਕਿਸਾਨ ਤੇ ਮਜ਼ਦੂਰ ਵਰਗ ਜੀ. ਐੱਸ. ਟੀ. ਕਾਰਨ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਇਆ ਹੈ। ਮੁੱਖ ਮੰਤਰੀ ਨੂੰ ਮਿਲੇ ਜਾਖੜ, ਅਕਾਲੀ ਨੇਤਾਵਾਂ ਦੇ ਕੇਸਾਂ ਨੂੰ ਲੈ ਕੇ ਚਰਚਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਬੈਠਕ ਕੀਤੀ, ਜਿਸ 'ਚ ਅਕਾਲੀ ਨੇਤਾਵਾਂ ਖਿਲਾਫ ਹਾਈਕੋਰਟ ਦੇ ਹੁਕਮਾਂ 'ਤੇ ਦਰਜ ਕੀਤੇ ਗਏ ਕੇਸਾਂ ਨੂੰ ਲੈ ਕੇ ਚਰਚਾ ਕੀਤੀ ਗਈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਕੈਪਟਨ ਤੇ ਜਾਖੜ ਨੇ ਰਾਜ ਦੇ ਸਿਆਸੀ ਮਾਹੌਲ, ਕਾਰਪੋਰੇਸ਼ਨ ਚੋਣਾਂ ਤੇ ਅਕਾਲੀ ਨੇਤਾਵਾਂ ਨਾਲ ਨਜਿੱਠਣ ਦੀ ਰਣਨੀਤੀ 'ਤੇ ਵਿਸਤਾਰ ਨਾਲ ਸਲਾਹ-ਮਸ਼ਵਰਾ ਕੀਤਾ। ਬੈਠਕ 'ਚ ਜਾਖੜ ਨੇ ਮੁੱਖ ਮੰਤਰੀ ਨੂੰ ਰਿਪੋਰਟ ਦਿੱਤੀ ਕਿ ਕਾਂਗਰਸ ਆਸਾਨੀ ਤੇ ਜਨਤਾ ਦੇ ਸਹਿਯੋਗ ਨਾਲ ਕਾਰਪੋਰੇਸ਼ਨ ਚੋਣਾਂ ਜਿੱਤ ਲਵੇਗੀ ਕਿਉਂਕਿ ਜਨਤਾ ਅੰਦਰ ਅਕਾਲੀਆਂ ਦੇ 10 ਸਾਲਾਂ ਦੇ ਸ਼ਾਸਨ ਕਾਲ 'ਚ ਪਹਿਲਾਂ ਮਾਫੀਆ ਰਾਜ ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਨਫਰਤ ਦੀ ਭਾਵਨਾ ਹੁਣ ਵੀ ਪਾਈ ਜਾ ਰਹੀ ਹੈ।


Related News