ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਪੁਲਸ ਸਾਂਝ ਕੇਂਦਰ ਵਲੋਂ ਰੈਲੀ ਕੱਢੀ ਗਈ

10/18/2017 3:02:12 PM

ਝਬਾਲ (ਨਰਿੰਦਰ) - ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਤੇ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਅਤੇ ਡੀ. ਐੱਸ. ਪੀ. ਅਸ਼ਵਨੀ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਪੁਲਸ ਸਾਂਝ ਕੇਂਦਰ ਇੰਚਾਰਜ ਮਨਜੀਤ ਸਿੰਘ ਦੀ ਅਗਵਾਈ 'ਚ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੀੜ ਸਾਹਿਬ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਲਈ ਅੱਜ ਅੱਡਾ ਝਬਾਲ ਵਿਖੇ ਵਿਸ਼ਾਲ ਰੈਲੀ ਕੱਢੀ ਗਈ। ਇਸ ਰੈਲੀ 'ਚ ਪ੍ਰਿੰਸੀਪਲ ਤਰਨਜੀਤ ਸਿੰਘ ਤੇ ਥਾਣੇਦਾਰ ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।


Related News