ਅਧਿਆਪਕਾਂ ਡੀ. ਈ. ਓ. ਦਫਤਰ ਅੱਗੇ ਲਾਇਆ ਧਰਨਾ

08/18/2017 12:50:38 AM

ਸੰਗਰੂਰ,   (ਬੇਦੀ)-  ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੀ ਅਗਵਾਈ 'ਚ ਵੀਰਵਾਰ ਨੂੰ ਜ਼ਿਲੇ ਭਰ ਦੇ ਅਧਿਆਪਕਾਂ ਨੇ ਜ਼ਿਲਾ ਪ੍ਰਧਾਨ ਗੁਰਸੇਵਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਜ਼ਿਲਾ ਸਿੱਖਿਆ ਅਫਸਰ (ਸ) ਦੇ ਦਫਤਰ ਅੱਗੇ ਧਰਨਾ ਦਿੱਤਾ। 
ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਬਲਜੀਤ ਸਿੰਘ ਅਤੇ ਕੁਲਵੰਤ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਸ ਦਫਤਰ ਵੱਲੋਂ ਜੇ.ਬੀ.ਟੀ./ਈ.ਟੀ.ਟੀ. ਤੋਂ ਹੈੱਡ ਟੀਚਰਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ ਸਨ, ਜਿਸ ਵਿਚ ਸਰਕਾਰ ਦੀ ਰਾਖਵੇਂਕਰਨ ਨੀਤੀ ਦੀ ਉਲੰਘਣਾ ਕਰ ਕੇ ਅਨੁਸੂਚਿਤ ਵਰਗ ਦੇ 46 ਅਧਿਆਪਕ ਤਰੱਕੀ ਤੋਂ ਵਾਂਝੇ ਕਰ ਦਿੱਤੇ ਗਏ ਸਨ। ਇਸ ਸਬੰਧ ਵਿਚ ਜਥੇਬੰਦੀ ਵੱਲੋਂ ਨੈਸ਼ਨਲ ਅਨੁਸੂਚਿਤ ਜਾਤੀ ਕਮਿਸ਼ਨ ਚੰਡੀਗੜ੍ਹ ਕੋਲ ਅਪੀਲ ਕੀਤੀ ਗਈ ਸੀ, ਜਿਸਦਾ ਫੈਸਲਾ ਕਰਦਿਆਂ ਕਮਿਸ਼ਨ ਨੇ 11 ਜੁਲਾਈ 2017 ਨੂੰ ਜ਼ਿਲਾ ਸਿੱਖਿਆ ਅਫਸਰ (ਸ) ਸੰਗਰੂਰ ਨੂੰ ਅਨੁਸੂਚਿਤ ਜਾਤੀ ਵਰਗ ਦੀਆਂ 46 ਆਸਾਮੀਆਂ 15 ਦਿਨਾਂ 'ਚ ਤਰੱਕੀ ਰਾਹੀਂ ਭਰਨ ਦੇ ਆਦੇਸ਼ ਜਾਰੀ ਕੀਤੇ ਸਨ। ਪਰ ਇਕ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਜ਼ਿਲਾ ਸਿੱਖਿਆ ਅਫਸਰ ਨੇ ਇਹ ਤਰੱਕੀਆਂ ਨਹੀਂ ਕੀਤੀਆਂ, ਜਿਸ ਕਾਰਨ ਇਨ੍ਹਾਂ ਅਧਿਆਪਕਾਂ 'ਚ ਭਾਰੀ ਰੋਸ ਹੈ।


Related News