''ਆਪ'' ਤੇ ਅਕਾਲੀ ਵਿਧਾਇਕਾਂ ਨੇ ਸਦਨ ਦੀ ਕਾਰਵਾਈ ''ਚ ਰੌਲਾ ਪਾ ਕੇ ਡਰਾਮੇਬਾਜ਼ੀ ਕੀਤੀ : ਭੱਟੀ

06/25/2017 1:32:14 PM

ਬੁਢਲਾਡਾ(ਮਨਜੀਤ)— ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਿਟਾ. ਏ. ਆਈ. ਜੀ. ਆਈ. ਪੀ. ਐੱਸ ਅਧਿਕਾਰੀ ਸੁਖਦੇਵ ਸਿੰਘ ਭੱਟੀ ਨੇ ਹਲਕੇ ਦੇ ਵਰਕਰਾਂ ਦੀਆਂ ਸਮੱਸਿਆਵਾਂ ਆਪਣੇ ਗ੍ਰਹਿ ਵਿਖੇ ਸੁਣਨ ਤੋਂ ਬਾਅਦ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਪੰਜਾਬ ਦਾ ਅੰਨਦਾਤਾ ਖੁਦਕੁਸ਼ੀਆਂ ਕਰ ਰਿਹਾ ਸੀ ਪਰ ਪੰਜਾਬ 'ਚ ਪਿਛਲੇ ਦਸ ਸਾਲਾਂ ਤੋਂ ਅਕਾਲੀ ਸਰਕਾਰ ਅਤੇ ਕੇਂਦਰ 'ਚ ਭਾਜਪਾ ਦੀ ਭਾਈਵਾਲੀ ਸਰਕਾਰ ਹੱਥ 'ਤੇ ਹੱਥ ਧਰ ਕੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇਖ ਰਹੀ ਸੀ। ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ। 
ਉਨ੍ਹਾਂ ਕਿਹਾ ਕਿ ਜਦੋਂ 'ਆਪ' ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਬੈਂਸ ਭਰਾਵਾਂ ਨੂੰ ਪਹਿਲਾਂ ਹੀ ਵਿਧਾਨ ਸਭਾ ਦੇ ਸਪੀਕਰ ਨੇ ਸੈਸ਼ਨ ਦੌਰਾਨ ਮੁਲਤਵੀ ਕਰ ਦਿੱਤਾ ਹੈ ਤਾਂ ਉਨ੍ਹਾਂ ਨੇ ਮੁੜ ਵਿਧਾਨ ਸਭਾ 'ਚ ਸ਼ਾਮਲ ਹੋਣ ਲਈ ਤਾਇਨਾਤ ਪੁਲਸ ਅਧਿਕਾਰੀਆਂ ਨਾਲ ਧੱਕੇਸ਼ਾਹੀ ਕੀਤੀ ਹੈ। ਇਸ ਤੋਂ ਸਪੱਸ਼ਟ ਹੈ ਕਿ ਸਦਨ 'ਚ ਪਾਇਆ ਗਿਆ ਰਾਮ ਰੌਲਾ 'ਆਪ' ਅਤੇ ਅਕਾਲੀਆਂ ਦੀ ਹੀ ਦੇਣ ਹੈ। ਭੱਟੀ ਨੇ ਦਾਅਵੇ ਨਾਲ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਕਰਨ ਦੇ ਕੀਤੇ ਜਾ ਰਹੇ ਫੈਸਲਿਆਂ ਤੋਂ ਅਕਾਲੀ ਅਤੇ 'ਆਪ' ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ, ਹੁਣ ਬੌਖਲਾਹਟ 'ਚ ਆ ਕੇ ਜਨਤਾ ਨੂੰ ਗੁੰਮਰਾਹ ਕਰਨ ਲਈ ਡਰਾਮੇਬਾਜ਼ੀਆਂ ਕਰ ਰਹੇ ਹਨ। ਇਸ ਮੌਕੇ ਪੰਚਾਇਤ ਯੂਨੀਅਨ ਬਲਾਕ ਬੁਢਲਾਡਾ ਦੇ ਸਰਪ੍ਰਸਤ ਸਰਪੰਚ ਜਗਦੇਵ ਸਿੰਘ ਘੋਗਾ, ਸਾਬਕਾ ਸਰਪੰਚ ਗੁਰਚਰਨ ਸਿੰਘ ਦੋਦੜਾ, ਸਰਪੰਚ ਜਗਰੂਪ ਸਿੰਘ ਮੰਢਾਲੀ, ਸਰਪੰਚ ਗੁਰਸੰਗਤ ਸਿੰਘ ਗੁਰਨੇ ਖੁਰਦ, ਕਾਂਗਰਸੀ ਆਗੂ ਅਜਮੇਰ ਸਿੰਘ ਗੁਰਨੇ ਖੁਰਦ, ਸਰਪੰਚ ਇਕਬਾਲ ਸਿੰਘ ਬਰ੍ਹੇਂ, ਟਰੱਕ ਯੂਨੀਅਨ ਬੋਹਾ ਦੇ ਪ੍ਰਧਾਨ ਬਲਦੇਵ ਸਿੰਘ ਤਾਲਵਾਲਾ, ਪੰਚ ਸਤਵੀਰ ਸਿੰਘ ਬਿੱਟੂ ਭੱਠਲ, ਸੁੱਖੀ ਜੋਈਆਂ, ਬਿੱਕਰ ਸਿੰਘ ਬਰ੍ਹੇਂ, ਰਣਵੀਰ ਸਿੰਘ ਗੋਬਿੰਦਪੁਰਾ, ਗੁਰਪ੍ਰੀਤ ਸਿੰਘ ਵਿਰਕ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।


Related News