ਮਹਿਲਾ ਨਾਲ ਬਦਸਲੂਕੀ ਕਰਨ ''ਤੇ 2 ਖਿਲਾਫ ਪਰਚਾ ਦਰਜ

06/24/2017 12:55:04 AM

ਰੂਪਨਗਰ, (ਵਿਜੇ)- ਜ਼ਮੀਨੀ ਝਗੜੇ ਤੇ ਮਹਿਲਾ ਨਾਲ ਬਦਸਲੂਕੀ ਦੇ ਮਾਮਲੇ 'ਚ ਥਾਣਾ ਸਿਟੀ ਰੂਪਨਗਰ ਦੀ ਪੁਲਸ ਨੇ ਪਰਚਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਲਖਵੀਰ ਕੌਰ ਪਤਨੀ ਜਸਵੀਰ ਸਿੰਘ ਵਾਸੀ ਪਿੰਡ ਰੈਲੋਂ ਥਾਣਾ ਸਿਟੀ ਰੂਪਨਗਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਸ਼ਿੰਗਾਰਾ ਸਿੰਘ ਪੁੱਤਰ ਰਾਜ ਮੱਲ ਵਾਸੀ ਪਟਿਆਲਾ ਤੇ ਕੁਲਵਿੰਦਰ ਸਿੰਘ ਕਿੰਦਾ ਪੁੱਤਰ ਬਹਾਦਰ ਸਿੰਘ ਵਾਸੀ ਰੈਲੋਂ ਕਲਾਂ ਨੇ ਧੱਕੇਸ਼ਾਹੀ ਨਾਲ ਟ੍ਰੈਕਟਰ ਚਲਾ ਕੇ ਉਸ ਦੀ ਜ਼ਮੀਨ ਪੱਧਰੀ ਕਰ ਦਿੱਤੀ। ਜਦੋਂ ਉਨ੍ਹਾਂ ਨੂੰ ਰੋਕਿਆ ਤਾਂ ਉਨ੍ਹਾਂ ਮਹਿਲਾ ਨਾਲ ਬਦਸਲੂਕੀ ਕੀਤੀ ਤੇ ਉਸ ਦੀ ਕਮੀਜ਼ ਪਾੜ ਦਿੱਤੀ।
ਪੁਲਸ ਨੇ ਇਸ ਮਾਮਲੇ 'ਚ ਦੋਵੇਂ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News