ਸੜਕ ਹਾਦਸੇ ''ਚ ਜ਼ਖਮੀ ਹੋਏ ਵਿਅਕਤੀ ਦੀ ਮੌਤ

10/17/2017 3:24:23 AM

ਭਵਾਨੀਗੜ੍ਹ, (ਵਿਕਾਸ)— ਬੀਤੇ ਦਿਨੀਂ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਇਕ ਵਿਅਕਤੀ ਦੀ ਸੋਮਵਾਰ ਨੂੰ ਇਲਾਜ ਦੌਰਾਨ ਮੌਤ ਹੋ ਗਈ ।
ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਬਲਿਆਲ ਲਿੰਕ ਰੋਡ ਨੇੜੇ ਮੁੱਖ ਸੜਕ 'ਤੇ ਮੋਟਰਸਾਈਕਲ ਸਵਾਰ ਸੁਰਿੰਦਰ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਭਵਾਨੀਗੜ੍ਹ ਅਤੇ ਦਰਸ਼ਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਾਮਪੁਰਾ ਨੂੰ ਇਕ ਫੀਗੋ ਕਾਰ ਨੇ ਪਿੱਛੋਂ ਜ਼ਬਰਦਸਤ ਟੱਕਰ ਮਾਰ ਦਿੱਤੀ ਸੀ, ਜਿਸ ਦੌਰਾਨ ਉਕਤ ਦੋਵੇਂ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਏ ਸਨ। ਜ਼ਖਮੀ ਹਾਲਤ ਵਿਚ ਦੋਵਾਂ ਨੂੰ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ । ਜਿੱਥੋਂ ਸੁਰਿੰਦਰ ਕੁਮਾਰ ਨੂੰ ਗੰਭੀਰ ਹਾਲਤ ਕਾਰਨ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਅੱਜ ਉਸਦੀ ਸਵੇਰੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ । ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ ।
ਓਧਰ, ਪੁਲਸ ਨੇ ਇਸ ਸਬੰਧੀ ਕਾਰ ਚਾਲਕ ਪਾਲਾ ਸਿੰਘ ਉਰਫ ਹਰਪਾਲ ਸਿੰਘ ਪੁੱਤਰ ਕਪੂਰ ਸਿੰਘ ਵਾਸੀ ਨਮੋਲ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।


Related News