ਨਸ਼ਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਥਾਣਾ ਮੁਖੀ

Friday, April 21, 2017 2:37 AM
ਨਸ਼ਾ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਥਾਣਾ ਮੁਖੀ

ਡੱਡੂਆਣਾ, (ਤਰਸੇਮ)– ਪੁਲਸ ਥਾਣਾ ਮੱਤੇਵਾਲ ਦੇ ਨਵ-ਨਿਯੁਕਤ ਐੱਸ. ਐੱਚ. ਓ. ਐੱਸ. ਆਈ. ਅਵਤਾਰ ਸਿੰਘ ਨੇ ਆਪਣਾ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਉਹ ਅੰਮ੍ਰਿਤਸਰ ਤੋਂ ਬਦਲ ਕੇ ਇਥੇ ਆਏ ਹਨ। ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ''ਤੇ ਐੱਸ. ਐੱਸ. ਪੀ. ਜ਼ਿਲਾ ਦਿਹਾਤੀ ਅਤੇ ਡੀ. ਐੱਸ. ਪੀ. ਮਜੀਠਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰ ਜੋ ਕਿਸੇ ਵੀ ਕਿਸਮ ਦਾ ਨਸ਼ਾ ਕਰਦਾ ਜਾਂ ਵੇਚਦਾ ਹੈ, ਨੂੰ ਕਿਸੇ ਵੀ ਕੀਮਤ ''ਤੇ ਬਖਸ਼ਿਆ ਨਹੀਂ ਜਾਵੇਗਾ, ਇਸ ਲਈ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਪੰਚਾਇਤਾਂ ਅਤੇ ਆਮ ਨਾਗਰਿਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਪੁਲਸ ਦਾ ਸਾਥ ਦੇਣ ਅਤੇ ਨਸ਼ਿਆਂ ਦੀ ਵਿਕਰੀ ਕਰਨ ਵਾਲਿਆਂ ਦੀ ਸੂਚਨਾ ਪੁਲਸ ਨੂੰ ਦੇਣ ਕਿਉਂਕਿ ਜਨਤਾ ਦੇ ਸਹਿਯੋਗ ਤੋਂ ਬਿਨਾਂ ਇਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਏ. ਐੱਸ. ਆਈ. ਜਸਬੀਰ ਸਿੰਘ, ਏ. ਐੱਸ. ਆਈ. ਨਰੇਸ਼ ਕੁਮਾਰ, ਏ. ਐੱਸ. ਆਈ. ਹਰਬੰਸ ਸਿੰਘ, ਏ. ਐੱਸ. ਆਈ. ਚੈਂਚਲ ਸਿੰਘ, ਏ. ਐੱਸ. ਆਈ ਸਵਿੰਦਰ ਸਿੰਘ, ਹੌਲਦਾਰ ਬਚਨ ਸਿੰਘ, ਲਖਬੀਰ ਸਿੰਘ ਢੱਡੇ ਆਦਿ ਵੀ ਹਾਜ਼ਰ ਸਨ।ਪੰਜਾਬੀ ਮੇਟਰੀਮੋਨੀ ਤੋਂ ਸਹੀ ਰਿਸ਼ਤਾ ਦੀ ਚੇਣ ਕਰੋ - ਮੁਫ਼ਤ ਰਜਿਸਟਰ ਕਰੋ!