ਰਮਸਾ ਅਧਿਆਪਕ ਅੱਜ ਫੂਕਣਗੇ ਪੰਜਾਬ ਸਰਕਾਰ ਦੀ ਅਰਥੀ

05/30/2017 10:24:43 AM

ਫਰੀਦਕੋਟ(ਹਾਲੀ)-ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੀ ਜਥੇਬੰਦੀ ਦੀ ਇਕਾਈ ਫਰੀਦਕੋਟ ਦੇ ਜ਼ਿਲਾ ਸਪਰਜਨ ਜ਼ੋਨ ਤੇ ਜ਼ਿਲਾ ਜਨਰਲ ਸਕੱਤਰ ਗੁਰਪ੍ਰੀਤ ਰੂਪਰਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਿਥੇ ਮੌਜੂਦਾ ਪੰਜਾਬ ਸਰਕਾਰ ਨੇ ਹਰ ਘਰ ਨੌਕਰੀ ਦੇਣ ਦਾ ਦਾਅਵਾ ਆਪਣੇ ਚੋਣ ਮੈਨੀਫੈਸਟੋ ਵਿਚ ਕੀਤਾ ਸੀ, ਉਥੇ ਦੂਜੇ ਪਾਸੇ ਠੇਕੇ 'ਤੇ ਸੇਵਾ ਨਿਭਾਅ ਰਹੇ ਐੱਸ. ਐੱਸ. ਏ./ਰਮਸਾ ਅਧਿਆਪਕਾਂ ਨੂੰ ਰੈਗੂਲਰ ਤਾਂ ਕੀ ਕਰਨਾ ਸਗੋਂ ਇਕ ਵਾਰ ਫਿਰ ਤੋਂ ਇਨ੍ਹਾਂ ਅਧਿਆਪਕਾਂ ਦੀਆਂ ਪਿਛਲੇ ਛੇ ਮਹੀਨਿਆਂ ਤੋਂ ਤਨਖਾਹਾਂ ਰੋਕੀਆਂ ਹੋਈਆਂ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਸਮੂਹ ਐੱਸ. ਐੱਸ. ਏ./ਰਮਸਾ ਅਧਿਆਪਕਾਂ, ਹੈੱਡਮਾਸਟਰਾਂ, ਲੈਬ-ਅਟੈਂਡੈਂਟਾਂ ਨੂੰ ਬਿਨਾਂ ਕਿਸੇ ਸ਼ਰਤ ਸਿੱਖਿਆ ਵਿਭਾਗ ਵਿਚ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕੀਤਾ ਜਾਵੇ, ਸੰਘਰਸ਼ਾਂ ਦੌਰਾਨ ਜਥੇਬੰਦੀ 'ਤੇ ਪਾਏ ਝੂਠੇ ਪਰਚੇ ਰੱਦ ਕੀਤੇ ਜਾਣ, ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ, ਰਮਸਾ ਅਧਿਆਪਕਾਂ ਦਾ ਸਾਲ 2015-16 ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ ਤੇ 27000 ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਏ ਕਾਨੂੰਨ ਨੂੰ ਜਲਦ ਲਾਗੂ ਕੀਤਾ ਜਾਵੇ। 
ਆਗੂਆਂ ਨੇ ਦੱਸਿਆ ਕਿ ਪਿਛਲੇ ਛੇ ਮਹੀਨਿਆਂ ਦੀਆਂ ਤਨਖਾਹਾਂ ਜਾਰੀ ਕਰਵਾਉਣ ਲਈ 30 ਮਈ ਨੂੰ ਪੰਜਾਬ ਵਿਚ ਜ਼ਿਲਾ ਪੱਧਰੀ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।


Related News