ਮਜ਼ਦੂਰਾਂ ਪੰਜਾਬ ਪੁਲਸ ਦੀ ਅਰਥੀ ਫੂਕੀ

12/13/2017 1:03:56 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਸੀ. ਪੀ. ਆਈ. ਐੱਮ. ਐੱਲ. ਲਿਬਰੇਸ਼ਨ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਦਿਹਾਤੀ ਮਜ਼ਦੂਰ ਸਭਾ ਦੇ ਸੱਦੇ 'ਤੇ ਮਜ਼ਦੂਰਾਂ ਨੇ ਡੀ. ਸੀ. ਦਫਤਰ ਬਰਨਾਲਾ ਵਿਖੇ ਧਰਨਾ ਦੇ ਕੇ ਪੰਜਾਬ ਪੁਲਸ ਦੀ ਅਰਥੀ ਫੁਕੀ। 
ਇਸ ਮੌਕੇ ਕਾਮਰੇਡ ਗੁਰਪ੍ਰੀਤ ਰੂੜੇਕੇ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਕਾਮਰੇਡ ਮੱਖਣ ਸਿੰਘ ਰਾਮਗੜ੍ਹ ਨੇ ਕਿਹਾ ਕਿ ਪਿਛਲੇ ਦਿਨੀਂ 'ਚ ਜਸਵਿੰਦਰ ਕੌਰ ਸ਼ੇਰਗਿੱਲ 'ਤੇ ਹੋਏ  ਹਮਲੇ, ਉਸ ਦੇ ਕੇਸ ਕੱਟਣ ਅਤੇ ਕੱਪੜੇ ਉਤਾਰਨ ਦੇ ਮਾਮਲੇ 'ਚ ਪੁਲਸ ਵਲੋਂ ਕੀਤੀ ਗਈ ਢਿੱਲੀ ਕਾਰਵਾਈ ਨੂੰ ਵੇਖਦਿਆਂ ਉਨ੍ਹਾਂ ਡੀ.ਸੀ. ਬਰਨਾਲਾ ਤੋਂ ਮੰਗ ਕੀਤੀ ਕਿ ਉਹ ਖੁਦ ਇਸ ਕੇਸ ਵਿਚ ਆਪ ਸ਼ਾਮਿਲ ਹੋ ਕੇ ਦੋਸ਼ੀਆਂ ਖਿਲਾਫ ਬਣਦੀ ਕਾਰਵਾਈ ਕਰਵਾਉਣ ਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਅਤੇ ਸਬੰਧਿਤ ਪੁਲਸ ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ  ਔਰਤਾਂ ਖਿਲਾਫ ਅਜਿਹੀਆਂ ਕਾਰਵਾਈਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲਾ ਸਕੱਤਰ ਭੋਲਾ ਸਿੰਘ ਕਲਾਲ ਮਾਜਰਾ ਅਤੇ ਕੁਲ ਹਿੰਦ ਪ੍ਰਗਤੀਸ਼ੀਲ ਇਸਤਰੀ ਸਭਾ ਬੀਬੀ ਇਕਬਾਲ ਕੌਰ ਉਦਾਸੀ ਨੇ ਮੋਦੀ, ਕੈਪਟਨ ਸਰਕਾਰ ਅਤੇ ਸਬੰਧਤ ਪੁਲਸ ਅਧਿਕਾਰੀਆਂ ਨੂੰ ਦਲਿਤ ਵਿਰੋਧੀ ਦੱਸਿਆ।  ਜਗਤਾਰ ਸਿੰਘ ਠੀਕਰੀਵਾਲ, ਸ਼ਿੰਦਰ ਕੌਰ, ਸੁਰਜੀਤ ਸਿੰਘ ਬੀਹਲੀ, ਬੂਟਾ ਸਿੰਘ ਧੌਲਾ, ਅਮਰਜੀਤ ਸਿੰਘ, ਮਹਿੰਦਰ ਸਿੰਘ ਤੇ ਮੋਹਨ ਸਿੰਘ ਧਨੇਰ ਹਾਜ਼ਰ ਸਨ। 


Related News