ਜੂਆ ਖੇਡਦੇ 29 ਜੁਆਰੀਏ ਕਾਬੂ

10/19/2017 4:25:15 AM

ਅੰਮ੍ਰਿਤਸਰ,   (ਜ. ਬ.)-  3 ਵੱਖ-ਵੱਖ ਛਾਪੇਮਾਰੀਆਂ ਦੌਰਾਨ ਜ਼ਿਲਾ ਪੁਲਸ ਨੇ ਰੰਗੇ ਹੱਥੀਂ ਜੂਆ ਖੇਡ ਰਹੇ 29 ਜੁਆਰੀਆ ਨੂੰ ਕਾਬੂ ਕੀਤਾ। ਥਾਣਾ ਛੇਹਰਟਾ ਦੀ ਪੁਲਸ ਨੇ 52 ਪੱਤੇ ਤਾਸ਼ ਤੇ 1100 ਰੁਪਏ ਜੂਏ ਦੀ ਰਕਮ ਸਮੇਤ ਰਾਜ ਕੁਮਾਰ ਪੁੱਤਰ ਮਦਨ ਲਾਲ ਵਾਸੀ ਗੁਰੂ ਨਾਨਕਪੁਰਾ, ਮਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਵੀਰ ਸਿੰਘ, ਦਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਗੁਰੂ ਨਾਨਕਪੁਰਾ, ਥਾਣਾ ਛੇਹਰਟਾ ਦੀ ਪੁਲਸ ਨੇ 1250 ਰੁਪਏ ਜੂਏ ਦੀ ਰਕਮ ਤੇ 52 ਪੱਤੇ ਤਾਸ਼ ਸਮੇਤ ਸੰਦੀਪ ਸਿੰਘ ਪੁੱਤਰ ਪ੍ਰੇਮ ਸਿੰਘ, ਹਨੀ ਪੁੱਤਰ ਰਾਜ ਕੁਮਾਰ, ਸੰਨੀ ਪੁੱਤਰ ਬਖਸ਼ੀਸ਼ ਸਿੰਘ ਤੇ ਨਿਸ਼ਾਨ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਗੁਰੂ ਨਾਨਕਪੁਰਾ ਨੂੰ ਕਾਬੂ ਕੀਤਾ।
ਸੀ. ਆਈ. ਏ. ਸਟਾਫ ਦੀ ਪੁਲਸ ਨੇ ਇਕ ਹੋਟਲ 'ਚ ਛਾਪੇ ਮਾਰਦਿਆਂ ਜੂਆ ਖੇਡ ਰਹੇ ਮੁਲਜ਼ਮ ਸੁਖਵਿੰਦਰ ਸਿੰਘ ਪੁੱਤਰ ਗੁਰਮੇਜ ਸਿੰਘ, ਭਾਗ ਸਿੰਘ ਪੁੱਤਰ ਅਮਰੀਕ ਸਿੰਘ, ਤਰਸੇਮ ਸਿੰਘ ਪੁੱਤਰ ਗੁਰਮੇਜ ਸਿੰਘ, ਲਵਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਈਸ਼ੂ ਕੁਮਾਰ ਪੁੱਤਰ ਸਤੀਸ਼ ਕੁਮਾਰ, ਸਾਹਿਲ ਪੁੱਤਰ ਰਮੇਸ਼ ਕੁਮਾਰ, ਨਰੇਸ਼ ਕੁਮਾਰ ਪੁੱਤਰ ਮਦਨ ਲਾਲ, ਦੀਪਕ ਪੁੱਤਰ ਹੰਸਰਾਜ, ਰਾਜ ਸ਼ਰਮਾ ਪੁੱਤਰ ਬਲਦੇਵ ਰਾਜ, ਵਿਕਰਮ ਪੁੱਤਰ ਕੇਵਲ ਕ੍ਰਿਸ਼ਨ, ਗੁਰਮੇਜ ਸਿੰਘ ਪੁੱਤਰ ਬਖਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਤੇਜਾ ਸਿੰਘ, ਮਨਵਿੰਦਰ ਸਿੰਘ ਪੁੱਤਰ ਮੱਖਣ ਸਿੰਘ, ਲਵਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ, ਸੂਰਜ ਸ਼ਰਮਾ ਪੁੱਤਰ ਸੁਭਾਸ਼ ਸ਼ਰਮਾ, ਬਲਵਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ, ਕੁਲਦੀਪ ਸਿੰਘ ਪੁੱਤਰ ਜੀਵਨ ਸਿੰਘ, ਦਮਨਦੀਪ ਸਿੰਘ ਪੁੱਤਰ ਰਜਿੰਦਰ ਸਿੰਘ ਤੇ ਜਗਦੀਪ ਸਿੰਘ ਪੁੱਤਰ ਸੰਤੋਖ ਸਿੰਘ ਨੂੰ ਕਾਬੂ ਕਰ ਕੇ 1 ਲੱਖ 75 ਹਜ਼ਾਰ 80 ਰੁਪਏ ਜੂਏ ਦੀ ਰਕਮ ਬਰਾਮਦ ਕੀਤੀ।
ਜਾਂਚ ਅਧਿਕਾਰੀ ਐੱਸ. ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਹੋਟਲ ਮੈਨੇਜਰ ਸੁਮਿਤ ਤੇਜਪਾਲ ਜੋ ਮੌਕੇ ਤੋਂ ਦੌੜਨ 'ਚ ਕਾਮਯਾਬ ਹੋ ਗਿਆ, ਸਮੇਤ ਸਾਰੇ ਮੁਲਜ਼ਮਾਂ ਖਿਲਾਫ ਥਾਣਾ ਸਿਵਲ ਲਾਈਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।


Related News