ਰਿਹਾਇਸ਼ੀ ਇਲਾਕੇ ''ਚੋਂ ਲੰਘਦੀਆਂ ਹਾਈਵੋਲਟੇਜ ਤਾਰਾਂ ਬਣ ਸਕਦੀਆਂ ਨੇ ਹਾਦਸਿਆਂ ਦਾ ਕਾਰਨ

12/11/2017 12:43:45 AM

ਗੁਰਦਾਸਪੁਰ,   (ਦੀਪਕ)-  ਪਾਵਰਕਾਮ ਵਿਭਾਗ ਵੱਲੋਂ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਅਤੇ ਲੋਕਾਂ ਨੂੰ ਵਧੀਆ ਬਿਜਲੀ ਸਪਲਾਈ ਦੀ ਸੁਵਿਧਾਵਾਂ ਦੇਣ ਦੇ ਮੰਤਵ ਨਾਲ ਕਰੀਬ-ਕਰੀਬ ਰੋਜ਼ਾਨਾ ਕਿਸੇ ਨਾ ਕਿਸੇ ਖੇਤਰ ਵਿਚ ਲੰਮੇ-ਲੰਮੇ ਬਿਜਲੀ ਦੇ ਖੰਭੇ ਲਾਏ ਜਾ ਰਹੇ ਹਨ ਪਰ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿਚ ਅਜੇ ਵੀ ਬਿਜਲੀ ਦੀਆਂ ਤਾਰਾਂ ਦੇ ਜਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਕਾਰਨ ਬਣ ਰਹੇ ਹਨ, ਉਥੇ ਰਿਹਾਇਸ਼ੀ ਖੇਤਰਾਂ ਤੋਂ ਨਿਕਲਣ ਵਾਲੀਆਂ ਹਾਈਵੋਲਟੇਜ ਤਾਰਾਂ, ਜੋ ਕਿਸੇ ਵੀ ਸਮੇਂ ਕਿਸੇ ਵੱਡੇ ਹਾਦਸੇ ਦਾ ਕਾਰਨ ਬਣ ਸਕਦੀਆਂ ਹਨ, ਜਿਨ੍ਹਾਂ ਨੂੰ ਰਿਹਾਇਸ਼ੀ ਖੇਤਰਾਂ ਤੋਂ ਹਟਾਉਣ ਲਈ ਕੋਈ ਯੋਜਨਾ ਅਮਲ ਵਿਚ ਨਹੀਂ ਲਿਆਂਦੀ ਜਾ ਰਹੀ। ਸ਼ਹਿਰ ਦੇ ਕਈ ਸਥਾਨਾਂ 'ਤੇ ਬਿਜਲੀ ਦੀ ਤਾਰਾਂ ਦੀ ਉਚਾਈ ਇੰਨੀ ਘੱਟ ਹੈ ਕਿ ਬੱਚੇ ਖੇਡਦੇ ਸਮੇਂ ਕਿਸੇ ਵੀ ਸਮੇਂ ਇਨ੍ਹਾਂ ਤਾਰਾਂ ਦੇ ਸੰਪਰਕ ਵਿਚ ਆ ਸਕਦੇ ਹਨ। 
ਇਥੇ ਦੱਸਣਯੋਗ ਹੈ ਕਿ ਗੁਰਦਾਸਪੁਰ ਦੇ ਕਈ ਅਜਿਹੇ ਮੁਹੱਲੇ ਹਨ, ਜਿਥੇ ਨਵ-ਨਿਰਮਾਣ ਇਮਾਰਤਾਂ ਦੀ ਬਿਜਲੀ ਫਿਟਿੰਗ ਦੇ ਦੌਰਾਨ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਹਾਦਸੇ ਹੋ ਚੁੱਕੇ ਹਨ ਪਰ ਇਨ੍ਹਾਂ ਤਾਰਾਂ ਦੀ ਉਚਾਈ ਵਧਾਉਣ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਹਟਾਉਣ ਨੂੰ ਲੈ ਕੇ ਵਿਭਾਗ ਗੰਭੀਰਤਾ ਨਹੀਂ ਦਿਖਾ ਰਿਹਾ, ਜਿਸ ਕਾਰਨ ਗੁਰਦਾਸਪੁਰ ਵਿਚ ਤਾਰਾਂ ਦੀ ਲਪੇਟ ਵਿਚ ਆਉਣ ਨਾਲ ਕਈ ਲੋਕ ਜ਼ਖਮੀ ਹੋ ਰਹੇ ਹਨ ਅਤੇ ਆਪਣੀਆਂ ਜਾਨਾਂ ਗਵਾ ਰਹੇ ਹਨ।


Related News