ਲੁੱਟਾਂ-ਖੋਹਾਂ ਕਰਨ ਵਾਲਾ 1 ਗ੍ਰਿਫ਼ਤਾਰ

10/19/2017 1:06:15 AM

ਬਟਾਲਾ,   (ਸੈਂਡੀ/ਸਾਹਿਲ)-  ਥਾਣਾ ਸਿਟੀ ਦੀ ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਐੱਸ. ਐੱਚ. ਓ. ਮਨੋਜ ਕੁਮਾਰ ਨੇ ਦੱਸਿਆ ਕਿ ਬੀਤੇ ਦਿਨੀਂ ਕਿਰਨਜੀਤ ਕੌਰ ਪਤਨੀ ਜੋਗਾ ਸਿੰਘ ਵਾਸੀ ਦਾਲਮਨੰਗਲ ਸਕੂਟਰੀ 'ਤੇ ਜਾ ਰਹੇ ਸੀ ਕਿ ਸਮਾਧ ਰੋਡ 'ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਉਸ ਦਾ ਪਰਸ ਖੋਹ ਲਿਆ ਸੀ, ਜਿਸ 'ਚ 8 ਹਜ਼ਾਰ ਦੀ ਨਕਦੀ, ਸੋਨੇ ਦੀ ਮੁੰਦਰੀ ਤੇ ਜ਼ਰੂਰੀ ਕਾਗਜ਼ਾਤ ਸਨ। ਐੱਸ. ਐੱਚ. ਓ. ਨੇ ਦੱਸਿਆ ਕਿ ਇਸ ਸਬੰਧੀ ਏ. ਐੱਸ. ਆਈ. ਸਰਵਣ ਸਿੰਘ ਨੇ ਥਾਣਾ ਸਿਟੀ ਵਿਖੇ ਕੇਸ ਦਰਜ ਕੀਤਾ ਸੀ ਅਤੇ ਅੱਜ ਖਾਸ ਸੂਚਨਾ ਦੇ ਆਧਾਰ 'ਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਹਰਜਿੰਦਰ ਸਿੰਘ ਪੁੱਤਰ ਗੁਰਬਖ਼ਸ ਸਿੰਘ ਵਾਸੀ ਖਾਨੋਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਦੂਜੇ ਸਾਥੀ ਅਮਨਜੋਤ ਪੁੱਤਰ ਹੀਰਾ ਵਾਸੀ ਦਾਲਮ ਨੰਗਲ ਫਰਾਰ ਹੈ ਅਤੇ ਉਹ ਵੀ ਜਲਦ ਪੁਲਸ ਦੀ ਪਕੜ 'ਚ ਹੋਵੇਗਾ। 


Related News