ਸ਼੍ਰੋਮਣੀ ਕਮੇਟੀ ਨੇ ਜੀ. ਐੱਸ. ਟੀ. ਨੰਬਰ ਲੈਣ ਦੀ ਪ੍ਰਕਿਰਿਆ ਕੀਤੀ ਸ਼ੁਰੂ

07/23/2017 3:38:45 PM

ਅੰਮ੍ਰਿਤਸਰ - ਕੇਂਦਰ ਸਰਕਾਰ ਵੱਲੋਂ 1 ਜੁਲਾਈ ਨੂੰ ਪੂਰੇ ਦੇਸ਼ 'ਚ ਲਾਗੂ ਕੀਤੇ ਗਏ ਜੀ. ਐੱਸ. ਟੀ. ਨੂੰ ਧਾਰਮਿਕ ਅਸਥਾਨਾਂ 'ਤੇ ਨਾ ਲਾਗੂ ਕੀਤੇ ਜਾਣ ਦੀ ਮੰਗ ਦੇ ਬਾਵਜੂਦ ਹਰਿਮੰਦਰ ਸਾਹਿਬ ਸਮੇਤ ਸਾਰੇ ਧਾਰਮਿਕ ਅਸਥਾਨਾਂ ਨੂੰ ਜੀ. ਐੱਸ. ਟੀ. ਨੰਬਰ ਜ਼ਰੂਰ ਲੈਣਾ ਪਵੇਗਾ, ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਕਈ ਧਾਰਮਿਕ ਸੰਸਥਾਵਾਂ ਇਸ ਟੈਕਸ ਤੋਂ ਛੋਟ ਦੇਣ ਲਈ ਕੇਂਦਰ ਤੇ ਪੰਜਾਬ ਸਰਕਾਰ ਨੂੰ ਲਿਖ ਚੁੱਕੀਆਂ ਹਨ, ਬਾਵਜੂਦ ਇਸ ਦੇ ਸ਼੍ਰੋਮਣੀ ਕਮੇਟੀ ਨੇ ਜੀ. ਐੱਸ. ਟੀ. ਨੰਬਰ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਾਵੇਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੇ ਵੈਟ ਵਾਂਗ ਜੀ. ਐੱਸ. ਟੀ. ਨੂੰ ਹਰਿਮੰਦਰ ਸਾਹਿਬ ਵਿਖੇ ਬਣਨ ਵਾਲੇ ਲੰਗਰ ਤੇ ਹੋਰ ਥਾਵਾਂ 'ਤੇ ਛੋਟ ਦੇਣ ਲਈ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਸੀ, ਇਸ ਦੇ ਬਾਵਜੂਦ ਜੀ. ਐੱਸ. ਟੀ. ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸ਼੍ਰੋਮਣੀ ਕਮੇਟੀ ਨੂੰ ਇਸ ਟੈਕਸ ਤੋਂ ਛੋਟ ਦੇ ਵੀ ਦਿੰਦੀ ਹੈ ਤਾਂ ਵੀ ਉਨ੍ਹਾਂ ਨੂੰ ਜੀ. ਐੱਸ. ਟੀ. ਨੰਬਰ ਲੈਣਾ ਹੀ ਪਵੇਗਾ। ਇਹ ਹਰ ਕਿਸੇ ਲਈ ਜ਼ਰੂਰੀ ਹੈ। 
ਉਨ੍ਹਾਂ ਦੱਸਿਆ ਕਿ ਜੀ. ਐੱਸ. ਟੀ. ਤੋਂ ਛੋਟ ਲੈਣ ਲਈ ਰਿਟਰਨ ਭਰਨੀ ਪਵੇਗੀ ਤੇ ਜੇਕਰ ਕੋਈ ਵੀ ਰਿਟਰਨ ਭਰਦਾ ਹੈ ਤਾਂ ਸਭ ਤੋਂ ਪਹਿਲਾਂ ਉਸ ਕੋਲ ਜੀ. ਐੱਸ. ਟੀ. ਨੰਬਰ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ।


Related News