ਮੂੰਹ ਢੱਕ ਕੇ ਵਾਹਨ ਚਲਾਉਣ ਵਾਲਿਆਂ ਦੇ ਕੱਟੇ ਚਲਾਨ

12/12/2017 7:44:49 AM

ਬਟਾਲਾ, (ਬੇਰੀ)- ਏ. ਐੱਸ. ਆਈ. ਨਿਰਮਲ ਸਿੰਘ ਰੰਧਾਵਾ ਨੇ ਪੁਲਸ ਪਾਰਟੀ ਸਮੇਤ ਜੀ. ਟੀ. ਰੋਡ ਬੱਸ ਸਟੈਂਡ ਬਟਾਲਾ ਵਿਖੇ ਮੂੰਹ ਢੱਕ ਕੇ ਤੇ ਅਧੂਰੇ ਕਾਗਜ਼ਾਤ ਵਾਲੇ ਵਾਹਨਾਂ ਦੇ ਚਲਾਨ ਕੱਟਣ ਲਈ ਵਿਸ਼ੇਸ਼ ਨਾਕਾ ਲਾਇਆ ਹੋਇਆ ਸੀ। ਇਸ ਸਬੰਧੀ ਏ. ਐੱਸ. ਆਈ. ਨਿਰਮਲ ਸਿੰਘ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨਾਕਾਬੰਦੀ ਦੌਰਾਨ ਮੂੰਹ ਢੱਕ ਕੇ, ਟ੍ਰਿਪਲ ਸਵਾਰੀ ਤੇ ਅਧੂਰੇ ਕਾਗਜ਼ਾਤ ਵਾਲਿਆਂ ਦੇ ਚਲਾਨ ਕੱਟੇ ਹਨ। ਉਨ੍ਹਾਂ ਵਾਹਨ ਚਾਲਕਾਂ ਨੂੰ ਤਾੜਨਾ ਕੀਤੀ ਕਿ ਉਹ ਮੂੰਹ ਢੱਕ ਕੇ ਵਾਹਨ ਨਾ ਚਲਾਉਣ ਤੇ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਬਲਦੇਵ ਸਿੰਘ ਆਦਿ ਹਾਜ਼ਰ ਸਨ। 


Related News