ਪਿਤਾ ਦੀ ਹੱਤਿਆ ਦੇ ਦੋਸ਼ ''ਚ ਪੁੱਤਰ ਗ੍ਰਿਫ਼ਤਾਰ

10/20/2017 5:26:19 PM


ਹੁਸ਼ਿਆਰਪੁਰ (ਅਸ਼ਵਨੀ) - ਥਾਣਾ ਮੇਹਟੀਆਣਾ ਦੀ ਪੁਲਸ ਨੇ ਬੀਤੀ 14 ਅਕਤੂਬਰ ਨੂੰ ਪਿੰਡ ਸੈਲਾ ਵਿਖੇ ਆਪਣੇ ਹੀ ਪਿਤਾ ਕਸ਼ਮੀਰ ਸਿੰਘ ਦੀ ਹੱਤਿਆ ਦੇ ਦੋਸ਼ 'ਚ ਚਰਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੇਹਟੀਆਣਾ ਦੇ ਇੰਚਾਰਜ ਇੰਸਪੈਕਟਰ ਹਰਨੀਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਹੱਤਿਆ ਦੇ ਦੋਸ਼ੀ ਨੂੰ ਜੁਡੀਸ਼ੀਅਲ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ-ਕਮ-ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਦੋਸ਼ੀ ਦਾ 14 ਦਿਨ ਦਾ ਜੁਡੀਸ਼ੀਅਲ ਰਿਮਾਂਡ ਦੇ ਕੇ ਉਸਨੂੰ ਜੇਲ ਭੇਜਣ ਦੇ ਆਦੇਸ਼ ਦਿੱਤੇ ਹਨ। 

ਜ਼ਮਾਨਤ 'ਤੇ ਆਇਆ ਹੋਇਆ ਸੀ ਦੋਸ਼ੀ
ਡੀ. ਐੱਸ. ਪੀ. ਡਿਟੈਕਟਿਵ ਗੁਰਜੀਤ ਪਾਲ ਸਿੰਘ ਨੇ ਦੱਸਿਆ ਕਿ ਹੱਤਿਆ ਦਾ ਦੋਸ਼ੀ ਚਰਨਜੀਤ ਸਿੰਘ ਨਸ਼ਾ ਵਿਰੋਧੀ ਐਕਟ ਤਹਿਤ 10 ਸਾਲ ਦੀ ਸਜ਼ਾ ਕੱਟ ਰਿਹਾ ਸੀ ਅਤੇ 4 ਸਾਲ ਜੇਲ ਵਿਚ ਰਹਿਣ ਤੋਂ ਬਾਅਦ ਅੱਜ-ਕੱਲ ਜ਼ਮਾਨਤ 'ਤੇ ਆਇਆ ਹੋਇਆ ਸੀ। ਉਸਨੇ ਨਸ਼ੇ ਦੀ ਆਦਤ ਦੇ ਚੱਲਦਿਆਂ ਪੈਸੇ ਨਾ ਮਿਲਣ ਕਾਰਨ ਆਪਣੇ ਪਿਤਾ ਦਾ ਕਤਲ ਕਰ ਦਿੱਤਾ ਸੀ।


Related News