ਛੱਪੜ ''ਚੋਂ ਅਣਪਛਾਤੀ ਲਾਸ਼ ਮਿਲੀ

08/18/2017 12:13:13 AM

ਬਟਾਲਾ,  (ਸੈਂਡੀ)-  ਬਟਾਲਾ-ਕਲਾਨੌਰ ਰੋਡ 'ਤੇ ਸਥਿਤ ਪਿੰਡ ਭਾਗੋਵਾਲ ਵਿਖੇ ਛੱਪੜ 'ਚੋਂ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦੀ ਖਬਰ ਮਿਲੀ ਹੈ।ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਐੱਸ. ਐੱਚ. ਓ. ਅਮੋਲਕਦੀਪ ਸਿੰਘ ਨੇ ਦੱਸਿਆ ਕਿ ਪਿੰਡ ਭਾਗੋਵਾਲ ਵਿਖੇ ਛੱਪੜ 'ਚੋਂ ਇਕ 30 ਸਾਲਾ ਨੌਜਵਾਨ ਦੀ ਲਾਸ਼ ਤੈਰਦੀ ਹੋਈ ਮਿਲੀ ਹੈ, ਜਿਸ ਦੇ ਸਿਰ 'ਤੇ ਕਾਫੀ ਸੱਟਾਂ ਲੱਗੀਆਂ ਹੋਈਆਂ ਸਨ। ਇਸ ਲਾਸ਼ ਨੂੰ ਭਾਰੀ ਮੁਸ਼ੱਕਤ ਤੋਂ ਬਾਅਦ ਛੱਪੜ 'ਚੋਂ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਨਹੀਂ ਹੋ ਸਕੀ, ਜਿਸ ਕਰ ਕੇ ਲਾਸ਼ ਨੂੰ ਬਟਾਲਾ ਦੇ ਸਿਵਲ ਹਸਪਤਾਲ ਸ਼ਨਾਖਤ ਲਈ ਰਖਵਾ ਦਿੱਤਾ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਉਕਤ ਨੌਜਵਾਨ ਨੂੰ ਕਿਸੇ ਨੇ ਮਾਰ ਕੇ ਛੱਪੜ 'ਚ ਸੁੱਟ ਦਿੱਤਾ ਹੈ। ਪੁਲਸ ਇਸ ਦੀ ਡੂੰਘਾਈ ਨਾਲ ਛਾਣਬੀਣ ਕਰ ਰਹੀ ਹੈ। 


Related News