ਜ਼ਿਲੇ ''ਚ ਟ੍ਰੈਫਿਕ ਦਾ ਬੁਰਾ ਹਾਲ

11/19/2017 7:17:44 AM

ਤਰਨਤਾਰਨ,   (ਵਾਲੀਆ)-  ਜ਼ਿਲੇ 'ਚ ਵਧ ਰਹੀ ਟ੍ਰੈਫਿਕ ਸਮੱਸਿਆ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲੇ ਦੇ ਚੌਕ ਬੋਹੜੀ, ਤਹਿਸੀਲ ਚੌਕ, ਚੌਕ ਚਾਰ ਖੰਭਾ ਤੇ ਜੰਡਿਆਲਾ ਰੋਡ ਰੇਲਵੇ ਫਾਟਕ 'ਤੇ ਰੋਜ਼ਾਨਾ ਕਈ-ਕਈ ਘੰਟੇ ਜਾਮ ਲੱਗਾ ਰਹਿੰਦਾ ਹੈ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ ਹਨ। ਇਨ੍ਹਾਂ ਥਾਵਾਂ 'ਤੇ ਲੱਗਦੇ ਜਾਮ ਕਾਰਨ ਤਾਂ ਕਈ ਵਾਰ ਛੋਟੇ-ਵੱਡੇ ਹਾਦਸੇ ਵੀ ਵਾਪਰ ਰਹੇ ਹਨ ਪਰ ਫਿਰ ਵੀ ਟ੍ਰੈਫਿਕ ਪੁਲਸ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ 
ਜਾ ਰਿਹਾ। ਇਸ ਸਬੰਧੀ ਜਦੋਂ ਟ੍ਰੈਫਿਕ ਇੰਚਾਰਜ ਇੰਸਪੈਕਟਰ ਕਿਰਪਾਲ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ 
ਜ਼ਿਲੇ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਤਾਂ ਹੈ ਪਰ ਫਿਰ ਵੀ ਉਨ੍ਹਾਂ ਦਾ ਇਕ-ਇਕ ਮੁਲਾਜ਼ਮ ਇਨ੍ਹਾਂ ਚੌਕਾਂ 'ਚ ਹਮੇਸ਼ਾ ਤਾਇਨਾਤ ਰਹਿੰਦਾ ਹੈ। 


Related News