ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਜੀਵਨ ਲੀਲਾ ਸਮਾਪਤ

Monday, July 17, 2017 6:21 PM
ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਜੀਵਨ ਲੀਲਾ ਸਮਾਪਤ

ਚੱਬੇਵਾਲ – ਥਾਣਾ ਚੱਬੇਵਾਲ ਨੇੜੇ ਇਕ ਪ੍ਰਵਾਸੀ ਨੌਜਵਾਨ ਨੇ ਸਫੈਦੇ ਦੇ ਦਰੱਖਤ ਨਾਲ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਥਾਣਾ ਚੱਬੇਵਾਲ ਦੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਦੇ ਮੁਖੀ ਦਿਲਬਾਗ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰੇ ਲਗਭਗ 3.30 ਵਜੇ ਥਾਣਾ ਚੱਬੇਵਾਲ ਪੁਲਸ ਨੂੰ ਸੂਚਨਾ ਮਿਲੀ ਕਿ ਚੱਬੇਵਾਲ ਦੀ ਪੁਰਾਣੀ ਦਾਣਾ ਮੰਡੀ ਨੇੜੇ ਕਿਸੇ ਨੌਜਵਾਨ (30) ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ, ਜਿਸ ਦੀ ਹੁਣ ਤੱਕ ਪਛਾਣ ਨਹੀਂ ਹੋ ਸਕੀ। ਪੁਲਸ ਨੇ ਮਾਮਲਾ ਦਰਜ ਕਰ ਕੇ ਸ਼ਨਾਖਤ ਲਈ ਲਾਸ਼ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਰਖਵਾ ਦਿੱਤਾ।