ਥਰਮਲ ਪਲਾਟਾਂ ਨੂੰ ਬੰਦ ਕਰਨ ਦੇ ਰੋਸ ਵਜੋਂ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

01/17/2018 4:41:33 PM


ਬੁਢਲਾਡਾ (ਬਾਂਸਲ) - ਟੈਕਨੀਕਲ ਸਰਵਿਸਜ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਸਥਾਨਕ ਮੰਡਲ ਦਫਤਰ ਵਿਖੇ ਪੰਜਾਬ ਸਰਕਾਰ ਵੱਲੋ ਬਠਿੰਡਾ ਥਰਮਲ ਅਤੇ ਰੋਪੜ ਥਰਮਲ ਪਲਾਟ ਬੰਦ ਕਰਨ ਦੇ ਖਿਲਾਫ ਰੋਹ ਭਰਭੂਰ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆ ਨੇ ਕਿਹਾ ਕਿ ਦੋਨੋ ਥਰਮਲ ਪਲਾਟਾਂ ਨੂੰ ਬੰਦ ਕਰਨ ਦੀ ਬਜਾਏ ਚਾਲੂ ਕੀਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਉਦਿਆ ਕਿਹਾ ਕਿ ਸਰਕਾਰ ਵੱਲੋ ਕਾਰਪੋਰੇਟ ਘਰਾਣੀਆਂ ਨੂੰ ਲਾਭ ਪਹੁੰਚਾਉਣ ਦੇ ਮਕਸਦ ਨਾਲ ਪਬਲਿਕ ਸੈਕਟਰ ਦੇ ਅਦਾਰਿਆ ਨੇ ਜਾਣ ਬੁੱਝ ਕੇ ਬੰਦ ਕੀਤਾ ਹੈ ਜਦੋ ਕਿ ਇਹ ਥਰਮਲ ਪਲਾਟ ਪ੍ਰਾਈਵੇਟ ਥਰਮਲਾਂ ਤੋ ਸਸਤੀ ਬਿਜਲੀ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਥਰਮਲਾ ਅੰਦਰ ਕੰਮ ਕਰਦੇ ਬਿਜਲੀ ਕਰਮਚਾਰੀਆਂ ਨੂੰ ਘਰੋ ਬੇਘਰ ਕੀਤਾ ਜਾ ਕਿਹਾ ਹੈ। ਬੁਲਾਰਿਆ ਨੇ ਖਜਾਨਾ ਮੰਤਰੀ ਖਿਲਾਫ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਥਰਮਲ ਕਾਮਿਆ ਦੇ ਘੋਲ ਦੀ ਪੁਰਜੋਰ ਹਮਾਇਤ ਕਰਦੀ ਹੈ। ਇਸ ਮੌਕੇ ਸਰਕਲ ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਸਹਾਇਕ ਸਕੱਤਰ ਜਸਵੀਰ ਸਿੰਘ, ਬਰੇਟਾ ਦੇ ਪ੍ਰਧਾਨ ਜਗਜੀਤ ਸਿੰਘ ਆਦਿ ਤੋਂ ਇਲਾਵਾ ਰਿਟਾਇਰ ਕਰਮਚਾਰੀ ਯੂਨੀਅਨ ਦੇ ਅਮਰੀਕ ਸਿੰਘ ਵੱਲੋਂ ਸੰਬੋਧਨ ਕੀਤਾ ਗਿਆ।


Related News