ਨਸ਼ੀਲੇ ਪਦਾਰਥਾਂ ਸਮੇਤ ਤਿੰਨ ਗ੍ਰਿਫਤਾਰ

10/19/2017 7:26:09 AM

ਤਰਨਤਾਰਨ,  (ਰਾਜੂ, ਲਵਲੀ)-  ਪੁਲਸ ਨੇ ਵੱਖ-ਵੱਖ ਖੇਤਰਾਂ 'ਚ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਏ. ਐੱਸ. ਆਈ. ਹਰਦਿਆਲ ਸਿੰਘ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਹਰੀਕੇ ਤੋਂ ਕਿਰਤੋਵਾਲ ਕਲਾਂ, ਤੁੰਗ ਨੂੰ ਜਾ ਰਹੇ ਸਨ ਤਾਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਲਿੰਕ ਰੋਡ ਸਭਰਾ ਵੱਲੋਂ ਆ ਰਹੇ ਸਨ। ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਬੈਠਾ ਨੌਜਵਾਨ ਉਤਰ ਕੇ ਭੱਜਣ ਲੱਗਾ ਤਾਂ ਏ. ਐੱਸ. ਆਈ. ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਕੇ ਦੋਸ਼ੀ ਵਿਸ਼ਾਲਪ੍ਰੀਤ ਸ਼ਰਮਾ ਪੁੱਤਰ ਬਲਵਿੰਦਰਪਾਲ ਸ਼ਰਮਾ ਵਾਸੀ ਆਜ਼ਾਦ ਨਗਰ ਫਿਰੋਜ਼ਪੁਰ ਦੀ ਤਲਾਸ਼ੀ ਕਰਨ 'ਤੇ ਉਸ ਤੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।
 ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਸੂਰਜ ਪੁੱਤਰ ਰਾਜੂ ਵਾਸੀ ਵਾਰਡ ਨੰ. 8 ਜਨਤਾ ਪ੍ਰੀਤ ਨਗਰ ਫਿਰੋਜ਼ਪੁਰ ਤੋਂ 23 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਸਦਰ ਪੱਟੀ ਦੇ ਐੱਚ. ਸੀ. ਰਸਾਲ ਸਿੰਘ ਦੀ ਲਿਖਤ 'ਤੇ ਦਰਜ ਹੋਇਆ ਕਿ ਦੋਸ਼ੀ ਹੀਰਾ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਤੂਤ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ, ਜਿਸ ਪਾਸੋਂ 20 ਕਿਲੋ ਲਾਹਣ ਬਰਾਮਦ ਕੀਤੀ ਗਈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News