ਦਰਜਾ-3 ਤੇ 4 ਮੁਲਾਜ਼ਮਾਂ ਨੂੰ ਨਹੀਂ ਦਿੱਤਾ ਜਾ ਰਿਹਾ ਟਾਈਮ ਸਕੇਲ

12/13/2017 1:23:44 AM

ਹੁਸ਼ਿਆਰਪੁਰ, (ਘੁੰਮਣ)- ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਵਿਭਾਗ ਦੇ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨਾਲ ਹੋਈ ਮੀਟਿੰਗ 'ਚ ਦਰਜਾ-3 ਤੇ 4 ਮੁਲਾਜ਼ਮਾਂ ਨੂੰ ਟਾਈਮ ਸਕੇਲ ਦਿੱਤੇ ਜਾਣ ਸਬੰਧੀ ਸਹਿਮਤੀ ਹੋਈ ਸੀ ਪਰ ਇਕ ਮਹੀਨਾ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਕਾਰਵਾਈ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। 
ਇਸ ਮੌਕੇ ਪ੍ਰੈੱਸ ਸਕੱਤਰ ਸੰਜੀਵ ਕੌਂਡਲ, ਸ਼ਿਵ ਕੁਮਾਰ, ਭਜਨ ਕੁਮਾਰ, ਹਰਜੀਤ ਸਿੰਘ, ਨਰਿੰਦਰ ਸਿੰਘ, ਮਨਮੋਹਣ ਸਿੰਘ, ਗੁਰਦਿਆਲ ਸਿੰਘ, ਤੇਜਵੰਤ ਸਿੰਘ, ਗੁਰਬਖਸ਼ ਜੱਸੀ, ਬਲਵੀਰ ਸਿੰਘ, ਚੰਦ ਸਿੰਘ, ਗੁਰਦੇਵ ਸਿੰਘ, ਸਤਨਾਮ ਸਿੰਘ ਬਾਜਵਾ, ਸਵਰਨ ਸਿੰਘ ਆਦਿ ਵੀ ਮੌਜੂਦ ਸਨ।


Related News