19 ਅਕਤੂਬਰ ਨੂੰ ਪਟਾਖੇ ਚਲਾਉਣ ਲਈ ਸਮਾਂ ਨਿਰਧਾਰਤ

10/17/2017 12:26:06 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ ) - ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 23548 ਆਫ 2017 ਕੀਤੇ ਹੁਕਮਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਸੁਮੀਤ ਜਾਰੰਗਲ ਆਈ. ਏ. ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਚ ਦਿਵਾਲੀ ਵਾਲੇ ਦਿਨ 19 ਅਕਤੂਬਰ 2017 ਨੂੰ ਕਿਸੇ ਕਿਸਮ ਦੇ ਪਟਾਖੇ ਆਦਿ ਚਲਾਉਣ ਲਈ ਸ਼ਾਮ 6:30 ਵਜੇ ਤੋਂ ਰਾਤ 9:30 ਵਜੇ ਤੱਕ ਦਾ ਸਮਾਂ ਨਿਸ਼ਚਿਤ ਕੀਤਾ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿਚ ਪਟਾਖੇ ਆਦਿ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨਾਂ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਾਣਯੋਗ ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਨ। ਉਨਾਂ ਨੇ ਕਿਹਾ ਕਿ ਜੋ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਕੋਸ਼ਿਸ਼ ਕਰੇਗਾ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਤਰਾਂ ਪਟਾਖਿਆਂ ਦੀ ਵਿਕਰੀ ਲਈ ਪਹਿਲਾਂ ਹੀ ਥਾਂਵਾਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ ਅਤੇ ਜਿੱਥੇ ਕੇਵਲ ਉਹੀ ਲੋਕ ਪਟਾਖਿਆ ਦੀ ਵਿਕਰੀ ਕਰ ਸਕਣਗੇ ਜਿਨ੍ਹਾਂ ਨੂੰ ਲਾਈਸੈਂਸ ਜਾਰੀ ਕੀਤੇ ਗਏ ਹਨ। 


Related News