ਵਿਗੜੀ ਟ੍ਰੈਫਿਕ ਵਿਵਸਥਾ ਨੂੰ ਲੀਹ ''ਤੇ ਲਿਆਉਣ ਲਈ ਕੱਟੇ ਚਲਾਨ

10/17/2017 12:51:40 PM

ਨੂਰਪੁਰਬੇਦੀ(ਭੰਡਾਰੀ)— ਬੇਲਗਾਮ ਹੋਈ ਟ੍ਰੈਫਿਕ ਵਿਵਸਥਾ ਨੂੰ ਲੀਹ 'ਤੇ ਲਿਆਉਣ ਲਈ ਸੋਮਵਾਰ ਨੂੰ ਪੁਲਸ ਨੇ ਜਗ੍ਹਾ-ਜਗ੍ਹਾ ਨਾਕੇ ਲਗਾ ਕੇ ਦਰਜਨਾਂ ਵਾਹਨਾਂ ਦੇ ਚਲਾਨ ਕੱਟੇ। ਇਸ ਦੌਰਾਨ ਪੁਲਸ ਨੇ ਜ਼ਿਆਦਾਤਰ ਦਸਤਾਵੇਜ਼ਾਂ 'ਤੇ ਲਾਇਸੈਂਸ ਬਗੈਰ ਟ੍ਰੈਫ਼ਿਕ ਨਿਯਮਾਂ ਨੂੰ ਛਿੱਕੇ ਟੰਗ ਕੇ ਮੋਟਰਸਾਈਕਲ ਅਤੇ ਸਕੂਟਰ ਚਲਾ ਰਹੇ ਸਕੂਲੀ ਵਿਦਿਆਰਥੀਆਂ 'ਤੇ ਸ਼ਿਕੰਜਾ ਕੱਸਿਆ ਅਤੇ ਨਾਲ ਹੀ ਉਨ੍ਹਾਂ ਨੂੰ ਆਵਾਜਾਈ ਦੇ ਨਿਯਮਾਂ ਦਾ ਪਾਠ ਪੜ੍ਹਾਇਆ। ਜ਼ਿਕਰਯੋਗ ਹੈ ਕਿ ਰੋਜ਼ਾਨਾ ਸਕੂਲ ਲੱਗਣ ਸਮੇਂ ਛੋਟੇ ਵਾਹਨਾਂ ਦੀ ਆਵਾਜਾਈ ਕਾਫੀ ਵੱਧ ਜਾਂਦੀ ਹੈ। ਇਸ ਦੌਰਾਨ ਜ਼ਿਆਦਾਤਰ ਸਕੂਲੀ ਵਿਦਿਆਰਥੀਆਂ ਦਾ ਆਉਣਾ-ਜਾਣਾ ਰਹਿੰਦਾ ਹੈ। ਸੋਮਵਾਰ ਪੁਲਸ ਨੇ ਸਕੂਲਾਂ ਨੂੰ ਆਉਣ-ਜਾਣ ਵਾਲੇ ਰਸਤਿਆਂ ਤੇ ਮੁੱਖ ਮਾਰਗ 'ਤੇ ਖੜ੍ਹੇ ਹੋ ਕੇ 2 ਦਰਜਨ ਤੋਂ ਵੀ ਵੱਧ ਵਾਹਨਾਂ ਦੇ ਦਸਤਾਵੇਜ਼ਾਂ ਦੀ ਕਮੀ, ਲਾਇਸੈਂਸ ਨਾ ਹੋਣ, ਟ੍ਰਿਪਲ ਸਵਾਰੀ, ਬਿਨਾਂ ਹੈੱਲਮੇਟ ਤੇ ਨੰਬਰ ਪਲੇਟਾਂ ਸਹੀ ਨਾ ਹੋਣ ਕਾਰਨ ਚਲਾਨ ਕੱਟੇ।
ਥਾਣਾ ਮੁਖੀ ਨੂਰਪੁਰਬੇਦੀ ਕੁਲਵੀਰ ਸਿੰਘ ਕੰਗ ਨੇ ਦੱਸਿਆ ਕਿ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਉਕਤ ਮੁਹਿੰਮ ਚਲਾਈ ਗਈ ਹੈ ਤੇ ਭਵਿੱਖ 'ਚ ਵੀ ਅਜਿਹੀ ਕਾਰਵਾਈ ਜਾਰੀ ਰੱਖੀ ਜਾਵੇਗੀ।


Related News