ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਗ੍ਰਿਫਤਾਰ

10/17/2017 4:42:46 AM

ਅੰਮ੍ਰਿਤਸਰ,   (ਸੰਜੀਵ)- ਥਾਣਾ ਕੋਤਵਾਲੀ ਦੀ ਪੁਲਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਸੋਨੂ ਖੋਸਲਾ ਉਰਫ ਜੋਜੋ ਨਿਵਾਸੀ ਯਾਸੀਨ ਰੋਡ ਅਤੇ ਉਸ ਦੇ ਸਾਥੀ ਸ਼ੰਮੀ ਖੋਸਲਾ ਉਰਫ ਮੰਗਤ ਰਾਮ ਨਿਵਾਸੀ ਚੌਕ ਹੁਸੈਨਪੁਰਾ ਨੂੰ ਗ੍ਰਿਫਤਾਰ ਕੀਤਾ ਜਿਨ੍ਹਾਂ  ਦੇ ਕਬਜ਼ੇ 'ਚੋਂ ਚੋਰੀ ਕੀਤੇ ਗਏ 23 ਮੋਬਾਇਲ, 1 ਐੱਲ. ਈ. ਡੀ.  ਅਤੇ 1 ਮੋਟਰਸਾਈਕਲ ਬਰਾਮਦ ਕੀਤਾ। ਪੁਲਸ ਨੇ ਉਕਤ ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ  ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਸ ਰਿਮਾਂਡ 'ਤੇ ਲਿਆ ਹੈ।  ਏ. ਡੀ. ਸੀ. ਪੀ. ਕ੍ਰਾਈਮ ਹਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਥਾਣਾ ਕੋਤਵਾਲੀ ਖੇਤਰ ਵਿਚ ਚੋਰੀ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ  ਦੇ ਰਹੇ ਹਨ, ਜਿਸ 'ਤੇ ਸੀ.ਆਈ.ਏ. ਸਟਾਫ ਦੀ ਟੀਮ ਨੇ ਮਾਨ ਸਿੰਘ ਗੇਟ ਦੇ ਨੇੜੇ ਲਗਾਏ ਗਏ ਨਾਕੇ ਦੇ ਦੌਰਾਨ ਉਕਤ ਦੋਹਾਂ ਮੁਲਜ਼ਮਾਂ ਨੂੰ ਸ਼ੱਕੀ ਹਾਲਤ ਵਿਚ ਗ੍ਰਿਫਤਾਰ ਕੀਤਾ। 
ਮੌਕੇ 'ਤੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਇਕ ਬੈਗ ਵਿਚ ਚੋਰੀ ਦੇ 8 ਮੋਬਾਇਲ ਫੋਨ ਬਰਾਮਦ ਹੋਏ ਜਿਸ ਦੇ ਬਾਅਦ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ 15 ਹੋਰ ਮੋਬਾਇਲ ਫੋਨ ਅਤੇ 1 ਐੱਲ. ਈ. ਡੀ. ਬਰਾਮਦ ਕੀਤੇ ਗਏ। ਪੁਲਸ ਨੇ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ 3 ਦਿਨ ਦੇ ਪੁਲਸ ਰਿਮਾਂਡ 'ਤੇ ਲਿਆ ਹੈ ਜਿਸ ਦੌਰਾਨ ਇਹ ਖੁਲਾਸਾ ਹੋਇਆ ਕਿ ਮੁਲਜ਼ਮਾਂ ਵੱਲੋਂ ਚੌਕ ਫਰੀਦ ਸਥਿਤ ਮੋਬਾਇਲਾਂ ਦੀ  ਇਕ ਦੁਕਾਨ  ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ।  ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । 


Related News