277 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ

12/13/2017 7:17:51 AM

ਤਰਨਤਾਰਨ,   (ਰਾਜੂ)-  ਥਾਣਾ ਸਿਟੀ ਤਰਨਤਾਰਨ ਅਤੇ ਚੋਹਲਾ ਸਾਹਿਬ ਦੀ ਪੁਲਸ ਨੇ 277 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। 
ਜਾਣਕਾਰੀ ਅਨੁਸਾਰ ਥਾਣਾ ਸਿਟੀ ਤਰਨਤਾਰਨ ਦੇ ਏ. ਐੱਸ. ਆਈ. ਬਲਦੇਵ ਸਿੰਘ ਸੀ. ਆਈ. ਏ. ਸਟਾਫ ਤਰਨਤਾਰਨ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੌਰਾਨ ਲਿੰਕ ਰੋਡ ਰੋਹੀ ਨੇੜੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਗੇਟ ਵਾਲੀ ਪਾਰਕਿੰਗ ਕੋਲ ਮੌਜੂਦ ਸੀ ਕਿ ਆਸ਼ੂ ਕੁੰਦਰਾ ਪੁੱਤਰ ਅਨਿਲ ਕੁਮਾਰ ਵਾਸੀ ਗਲੀ ਨੰ. 2, ਚੰਦਰ ਕਾਲੋਨੀ ਤਰਨਤਾਰਨ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਤਲਾਸ਼ੀ ਲੈਣ 'ਤੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਸ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਲਖਬੀਰ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਸੁਰਸਿੰਘ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਪ ਕਪਤਾਨ ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੀ ਹਾਜ਼ਰੀ 'ਚ ਤਲਾਸ਼ੀ ਲੈਣ 'ਤੇ ਉਸ ਤੋਂ 267 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News