ਕੁੱਟਮਾਰ ਦੇ ਮਾਮਲੇ ''ਚ 2 ਵਿਅਕਤੀ ਨਾਮਜ਼ਦ

12/13/2017 2:42:53 AM

ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਕੁੱਟਮਾਰ ਦੇ ਮਾਮਲੇ 'ਚ 2 ਵਿਅਕਤੀਆਂ ਵਿਰੁੱਧ ਥਾਣਾ ਸ਼ੇਰਪੁਰ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਸੁਖਪ੍ਰੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਦੀਦਾਰਗੜ੍ਹ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਹ ਨਰਿੰਦਰਪਾਲ ਸਿੰਘ ਪੁੱਤਰ ਸੁਰਜੀਤਪਾਲ ਸਿੰਘ ਵਾਸੀ ਦੀਦਾਰਗੜ੍ਹ ਨਾਲ 9 ਦਸੰਬਰ ਨੂੰ ਦੁਪਹਿਰ ਕਰੀਬ 12 ਵਜੇ ਕਾਲਾਬੂਲਾ ਮੋੜ ਤੋਂ ਆਪਣੇ ਵਾਲ ਕਟਵਾ ਕੇ ਵਾਪਿਸ ਪਿੰਡ ਦੀਦਾਰਗੜ੍ਹ ਨੂੰ ਜਾ ਰਿਹਾ ਸੀ ਜਦੋਂ ਉਹ ਬਿਜਲੀ ਦਫਤਰ ਨੇੜੇ  ਪਹੁੰਚਿਆ ਤਾਂ ਜਗਤਾਰ ਸਿੰਘ ਪੁੱਤਰ ਗੁਰਦਿਆਲ ਸਿੰਘ ਅਤੇ ਗੁਰਦਿਆਲ ਸਿੰਘ ਨੇ ਉਸ ਦੀ ਅਤੇ ਉਸ ਦੇ ਸਾਥੀ ਦੀ ਗੰਨਿਆਂ ਨਾਲ ਕੁੱਟਮਾਰ ਕੀਤੀ। ਪੁਲਸ ਨੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News