ਜਾਖੜ ਵਲੋਂ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਵਿਰੋਧ 'ਤੇ ਉਤਰੇ ਬੇਰੁਜ਼ਗਾਰ ਅਧਿਆਪਕ (ਤਸਵੀਰਾਂ)

09/21/2017 10:57:48 AM

ਦੀਨਾਨਗਰ (ਦੀਪਕ, ਸੈਣੀ)  — ਗੁਰਦਾਸਪੁਰ ਉਪ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਸਰਕਾਰ ਲਈ ਜਿਥੇ ਇਹ ਚੋਣ ਜਿੱਤਣੀ ਇੱਜ਼ਤ ਦਾ ਸਵਾਲ ਬਣੀ ਹੋਈ ਹੈ। ਉਥੇ ਹੀ ਉਨ੍ਹਾਂ ਦੀ ਜਿੱਤ ਦੇ ਰਸਤੇ 'ਚ ਕਈ ਮੁਸ਼ਕਲਾਂ ਆ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਕਾਂਗਰਸ ਸੂਬਾ ਪ੍ਰਧਾਨ  ਸੁਨੀਲ ਜਾਖੜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਨਾਮਜ਼ਦਗੀ ਪੱਤਰ ਭਰਨ ਲਈ ਗੁਰਦਾਸਪੁਰ ਆ ਰਹੇ ਹਨ। ਉਸ ਤੋਂ ਠੀਕ ਇਕ ਦਿਨ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਦੀ  ਪੂਰਤੀ ਲਈ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। 

PunjabKesari

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਹਲਕੇ 'ਚ ਦੀਨਾਨਗਰ ਨੇੜੇ ਰਾਊਵਾਲ 'ਚ ਬੇਰੁਜ਼ਗਾਰ ਟੈਟ ਪਾਸ 12 ਅਧਿਆਪਕਾਂ ਵਲੋਂ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਤੇ ਉਨ੍ਹਾਂ ਦੇ ਬਾਕੀ ਸਾਥੀ ਆਪਣੀਆਂ ਮੰਗਾਂ ਦੀ ਪੂਰਤੀ ਲਈ ਧਰਨੇ 'ਤੇ ਬੈਠ ਗਏ ਹਨ।

ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਸੰਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਸ ਵੀ ਮੌਕੇ 'ਤੇ ਪਹੁੰਚ ਚੁੱਕੀ ਹੈ। ਇਸ ਮਾਮਲੇ 'ਚ ਦੇਖਣਾ ਇਹ ਹੋਵੇਗਾ ਕਿ ਇਹ ਧਰਨਾ ਕਾਂਗਰਸ ਸਰਕਾਰ ਦੀ ਚੋਣ ਮੁਹਿੰਮ 'ਤੇ ਕਿੰਨਾ ਕੁ ਪ੍ਰਭਾਵ ਪਾਉਂਦਾ ਹੈ।

PunjabKesari


Related News