ਬੇਹੋਸ਼ੀ ਦੀ ਹਾਲਤ ''ਚ ਮਿਲੇ ਅਣਪਛਾਤੇ ਵਿਅਕਤੀ ਦੀ ਹਸਪਤਾਲ ''ਚ ਮੌਤ

12/13/2017 6:45:16 AM

ਫ਼ਤਿਹਗੜ੍ਹ ਸਾਹਿਬ, (ਜੱਜੀ)- ਬੀਤੇ ਦਿਨੀਂ ਬੋਹੋਸ਼ੀ ਦੀ ਹਾਲਤ ਵਿਚ ਮਿਲੇ ਅਣਪਛਾਤੇ ਵਿਅਕਤੀ ਦੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।
 ਇਸ ਸਬੰਧੀ ਥਾਣਾ ਫਤਿਹਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਰੇਲਵੇ ਸਟੇਸ਼ਨ ਫਤਿਹਗੜ੍ਹ ਸਾਹਿਬ ਲਾਈਨਾਂ ਨੇੜੇ ਇਕ ਵਿਅਕਤੀ ਬੀਮਾਰ ਹਾਲਤ ਵਿਚ ਪਿਆ ਸੀ, ਉਸ ਨੂੰ ਐਂਬੂਲੈਂਸ 108 ਵਿਚ ਚੁੱਕ ਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦਾਖਲ ਕਰਵਾਇਆ ਗਿਆ। ਹਸਪਤਾਲ ਵਿਚ ਉੁਸ ਨੇ ਆਪਣਾ ਨਾਮ ਲਖਵਿੰਦਰ ਸਿੰਘ ਦੱਸਿਆ ਤੇ ਆਪਣੇ ਘਰ-ਬਾਰ ਬਾਰੇ ਨਹੀਂ ਦੱਸ ਸਕਿਆ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ। ਉਕਤ ਵਿਅਕਤੀ ਦੀ ਲਾਸ਼ ਤਿੰਨ ਦਿਨ ਲਈ ਪਛਾਣ ਵਾਸਤੇ ਰਾਜਿੰਦਰਾ ਹਸਪਤਾਲ ਦੇ ਮੁਰਦਾ ਘਰ 'ਚ ਰੱਖੀ ਗਈ ਹੈ ਤੇ ਇਸ ਮਾਮਲੇ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਬੀਮਾਰ ਸੀ ਤੇ ਉਸ ਦੀ ਇਹ ਹਾਲਤ ਠੰਡ ਕਾਰਨ ਹੋਈ ਲੱਗਦੀ ਸੀ।


Related News