ਵਿਧਾਨ ਸਭਾ 'ਚ ਹੋਈ ਦਸਤਾਰ ਬੇਅਦਬੀ 'ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਸਖਤ ਬਿਆਨ (ਵੀਡੀਓ)

06/26/2017 6:54:29 PM

ਸੰਗਰੂਰ : ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦਸਤਾਰ ਦੀ ਬੇਅਦਬੀ ਇਕ ਨਿੰਦਣਯੋਗ ਘਟਨਾ ਹੈ, ਵਿਧਾਨ ਸਭਾ ਮਾਨਵਤਾ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਿੰਮੇਵਾਰ ਹੁੰਦੀ ਹੈ ਪਰ ਇਥੇ ਮਨੁੱਖੀ ਅਧਿਕਾਰਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ, ਜੋ ਬੇਹੱਦ ਸ਼ਰਮਨਾਕ ਹੈ। ਇਹ ਕਹਿਣਾ ਹੈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ। ਜਥੇਦਾਰ ਦਾ ਕਹਿਣਾ ਹੈ ਕਿ ਦਸਤਾਰ ਦੀ ਬੇਅਦਬੀ ਦਾ ਮਾਮਲਾ ਤਖਤ ਸ੍ਰੀ ਦਮਦਮਾ ਸਾਹਿਬ ਕੋਲ ਪਹੁੰਚ ਗਿਆ ਹੈ ਅਤੇ ਉਹ ਸਰਕਾਰ ਨੂੰ ਇਸ ਮਾਮਲੇ 'ਚ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕਰਨਗੇ।
ਦੱਸ ਦਈਏ ਕਿ ਸਿੱਖੀ ਦੇ ਪ੍ਰਚਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਥਾਵਾਂ 'ਤੇ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ, ਇਸ ਦੇ ਤਹਿਤ ਲਹਿਰਾਗਾਗਾ 'ਚ ਵੀ ਇਕ ਪ੍ਰੋਗਰਾਮ ਕਰਵਾਇਆ ਗਿਆ ਹੈ, ਜਿੱਥੇ ਜੇਤੂ ਬੱਚਿਆਂ ਨੂੰ ਇਨਾਮ ਦੇਣ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ ਹੋਏ ਸਨ।


Related News